ਜ਼ੀਰਾ: ਹਲਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਵੱਲੋਂ 75ਵੇਂ ਆਜ਼ਾਦੀ ਦਿਹਾੜੇ ਮੌਕੇ ਮੁੱਖ ਚੌਕ ਜ਼ੀਰਾ ਵਿੱਚ ਤਕਰੀਬਨ 55 ਲੱਖ ਰੁਪਏ ਦੀ ਲਾਗਤ ਨਾਲ ਬਣਾਏ ਗਏ ਕਲਾਕ ਟਾਵਰ ਦਾ ਉਦਘਾਟਨ ਕੀਤਾ ਗਿਆ। ਜਿਸ ਦੀ ਨੀਂਹ ਸਵ: ਸਾਬਕਾ ਮੰਤਰੀ ਜਥੇਦਾਰ ਇੰਦਰਜੀਤ ਸਿੰਘ ਜ਼ੀਰਾ ਵੱਲੋਂ ਰੱਖੀ ਗਈ ਸੀ। ਇਸ ਮੌਕੇ ਸਕੂਲੀ ਵਿਦਿਆਰਥੀਆਂ ਵੱਲੋਂ ਕੌਮੀ ਗੀਤ ਵੀ ਗਾਇਆ ਗਿਆ। ਇਸ ਮੌਕੇ ਐੱਸਡੀਐੱਮ ਜ਼ੀਰਾ ਸੂਬਾ ਸਿੰਘ, ਡੀਐੱਸਪੀ ਰਾਜਵਿੰਦਰ ਸਿੰਘ ਰੰਧਾਵਾ ਤੇ ਚੇਅਰਮੈਨ ਮਹਿੰਦਰਜੀਤ ਸਿੰਘ ਸਣੇ ਹੋਰ ਅਧਿਕਾਰੀ ਮੌਜੂਦ ਸਨ। -ਪੱਤਰ ਪ੍ਰੇਰਕ