ਫ਼ਤਹਿਗੜ੍ਹ ਪੰਜਤੂਰ:
ਸਾਬਕਾ ਵਿਧਾਇਕ ਅਤੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਕਾਕਾ ਸੁਖਜੀਤ ਸਿੰਘ ਲੋਹਗੜ੍ਹ ਨੇ ਕਿਹਾ ਕਿ ਦੇਸ਼ ’ਚ ਕਾਂਗਰਸ ਦੀ ਅਗਵਾਈ ਹੇਠ ਇੰਡੀਆ ਗੱਠਜੋੜ ਦੀ ਸਰਕਾਰ ਬਣਨਾ ਤੈਅ ਹੈ। ਪਿੰਡ ਤਲਵੰਡੀ ਮੱਲੀਆਂ ਵਿਚ ਕਾਂਗਰਸੀ ਆਗੂ ਜਸਬੀਰ ਸਿੰਘ ਮੱਲੀ ਦੇ ਨਿਵਾਸ ’ਤੇ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਭਾਜਪਾ ਦੀ ਅਗਵਾਈ ਹੇਠਲੀ ਮੋਦੀ ਸਰਕਾਰ ਨੇ ਦੇਸ਼ ਨੂੰ ਜਾਤੀਵਾਦ ਅਤੇ ਫਿਰਕਾਪ੍ਰਸਤੀ ਵੱਲ ਧੱਕ ਦਿੱਤਾ ਹੈ ਅਤੇ ਦੇਸ਼ ਵਿੱਚ ਅਰਾਜਕਤਾ ਫੈਲੀ ਹੋਈ ਹੈ। ਉਨ੍ਹਾਂ ਕਿਹਾ ਕਿ ਫਰੀਦਕੋਟ ਤੋਂ ਕਾਂਗਰਸੀ ਉਮੀਦਵਾਰ ਅਮਰਜੀਤ ਕੌਰ ਸਾਹੋਕੇ ਦਾ ਸਮਰਥਨ ਕਰਨ ਦੀ ਅਪੀਲ ਕੀਤੀ। ਇਸ ਮੌਕੇ ਜ਼ਿਲ੍ਹਾ ਪਰਿਸ਼ਦ ਦੇ ਚੇਅਰਮੈਨ ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆ, ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ ਸੋਹਣਾ ਖੇਲਾ, ਸਵਰਨ ਸਿੰਘ ਗਿੱਲ ਤੇ ਹੋਰ ਹਾਜ਼ਰ ਸਨ। -ਪੱਤਰ ਪ੍ਰੇਰਕ