ਪੱਤਰ ਪ੍ਰੇਰਕ
ਮਾਨਸਾ, 5 ਅਕਤੂਬਰ
ਮਾਨਸਾ ਦੇ ਸਿਵਲ ਸਰਜਨ ਡਾ. ਹਰਿੰਦਰ ਕੁਮਾਰ ਸ਼ਰਮਾ ਨੇ ਖਾਣ-ਪੀਣ ਦੀ ਵਸਤੂ ਤਿਆਰ ਕਰਨ ਵਾਲੇ ਅਦਾਰਿਆਂ ਸਮੇਤ ਜ਼ਿਲ੍ਹੇ ਦੇ ਸਮੁੱਚੇ ਹਲਵਾਈਆਂ, ਦੋਧੀਆਂ, ਡੇਅਰੀਆਂ ਅਤੇ ਖਾਣ-ਪੀਣ ਵਾਲੇ ਦੁਕਾਨਦਾਰਾਂ ਨੂੰ ਮਿਲਾਵਟਖੋਰੀ ਨਾ ਕਰਨ ਤੇ ਸਫ਼ਾਈ ਰੱਖਣ ਦੀ ਹਦਾਇਤ ਕੀਤੀ ਹੈ। ਸਿਵਲ ਸਰਜਨ ਨੇ ਕਿਹਾ ਕਿ ਸਪਲਾਈ ਹੋਏ ਦੁੱਧ ਦਾ ਪੂਰਾ ਰਿਕਾਰਡ ਰੱਖਿਆ ਜਾਵੇ ਤੇ ਮਠਿਆਈ ਲਈ ਕੱਚਾ ਮਾਲ, ਤੇਲ ਵੀ ਗੁਣਵੱਤਾ ਵਾਲਾ ਹੋਣਾ ਚਾਹੀਦਾ ਹੈ। ਉਨ੍ਹਾਂ ਨੇ ਫੂਡ ਸੇਫਟੀ ਐਂਡ ਸਟੈਂਡਰਡ ਐਕਟ ਦੀਆਂ ਧਾਰਾਵਾਂ ਦੀ ਪਾਲਣਾ ਯਕੀਨੀ ਬਣਾਉਣ ਦੀ ਹਦਾਇਤ ਵੀ ਕੀਤੀ।