ਮਾਨਸਾ: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿੰਡ ਮੂਸਾ ਵਿੱਚ 15 ਅਗਸਤ ਮਨਾਉਣ ਸਬੰਧੀ ਇਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਨਗਰ ਪੰਚਾਇਤ,ਆਂਗਣਵਾੜੀ ਸੈਂਟਰ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਾ ਸਮੂਹ ਸਟਾਫ ਅਤੇ ਬੱਚੇ ਸ਼ਾਮਲ ਸਨ। ਇਸ ਮੌਕੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਮਾਤਾ ਅਤੇ ਪਿੰਡ ਦੀ ਸਰਪੰਚ ਚਰਨ ਕੌਰ ਨੇ ਬੱਚਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਆਪਣੇ ਦੇਸ਼ ਦੇ ਸ਼ਹੀਦਾਂ ਬਾਰੇ ਕਿਤਾਬਾਂ ਜ਼ਰੂਰ ਪੜ੍ਹਨ, ਜਿਨ੍ਹਾਂ ਦੀਆਂ ਕੁਰਬਾਨੀਆਂ ਸਦਕਾ ਦੇਸ਼ ਆਜ਼ਾਦ ਹੋਇਆ ਅਤੇ ਲੋਕ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ। ਇਸ ਮੌਕੇ ਸਕੂਲ ਦੀ ਪਸਵਕ ਕਮੇਟੀ ਦੇ ਚੇਅਰਮੈਨ ਸੁਖਪਾਲ ਸਿੰਘ ਪਾਲੀ ਨੇ ਬੱਚਿਆਂ ਨੂੰ ਦੇਸ਼ ਦੀ ਆਜ਼ਾਦੀ ਦੀਆਂ ਕਹਾਣੀਆਂ ਸੁਣਾਉਣ ਦੀ ਅਪੀਲ ਕੀਤੀ। ਇਸ ਮੌਕੇ ਉਨ੍ਹਾਂ ਨੇ ਸਕੂਲ ਵਿਚ ਛਾਂਦਾਰ ਫ਼ਲਦਾਰ ਪੌਦੇ ਵੀ ਲਗਾਏ ਗਏ। -ਪੱਤਰ ਪ੍ਰੇਰਕ