ਨਿੱਜੀ ਪੱਤਰ ਪ੍ਰੇਰਕ
ਜਲਾਲਾਬਾਦ, 17 ਮਾਰਚ
ਵਿਧਾਨ ਸਭਾ ਹਲਕਾ ਜਲਾਲਾਬਾਦ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ 16ਵੀਂ ਵਿਧਾਨ ਸਭਾ ਦੇ ਮੈਂਬਰ ਵਜੋਂ ਸਹੁੰ ਚੁੱਕੀ ਹੈ। ਕੰਬੋਜ ਨੇ ਕਿਹਾ ਕਿ ਲੋਕਾਂ ਦੀਆਂ ਉਮੀਦਾਂ ਨੂੰ ਪੂਰਾ ਕਰਨ ਲਈ ਕੰਮ ਸ਼ੁਰੂ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਦੂਰ ਕਰਨਾ ਅਤੇ ਹਲਕੇ ਦੀ ਤਰੱਕੀ ਲਈ ਕੰਮ ਕਰਨਾ ਮੁੱਢਲੀ ਜ਼ਿੰਮੇਵਾਰੀ ਹੋਵੇਗੀ।