ਭਗਤਾ ਭਾਈ: ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਤੇ ਸਾਬਕਾ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਪਿੰਡ ਕੋਠਾ ਗੁਰੂ ਵਿੱਚ ਆਪਣੇ ਚੋਣ ਦਫਤਰ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਵੱਲੋਂ ਹਲਕਾ ਰਾਮਪੁਰਾ ਫੂਲ ਦੇ ਸਰਵਪੱਖੀ ਵਿਕਾਸ ਲਈ ਦਿਲ ਖੋਲ੍ਹ ਕੇ ਗ੍ਰਾਂਟਾਂ ਦੇ ਗੱਫੇ ਦਿੱਤੇ ਅਤੇ ਦੂਜੀ ਵਾਰ ਸਰਕਾਰ ਬਣਾਉਣ ਉਪਰੰਤ ਵਿਕਾਸ ਕਾਰਜਾਂ ਦੀ ਇਸ ਲੜੀ ਨੂੰ ਨਿਰੰਤਰ ਜਾਰੀ ਰੱਖਿਆ ਜਾਵੇਗਾ। ਇਸ ਮੌਕੇ ਨਗਰ ਪੰਚਾਇਤ ਦੇ ਪ੍ਰਧਾਨ ਮੇਵਾ ਮਾਨ, ਜਰਨੈਲ ਸਿੰਘ ਸੰਧੂ, ਬਲਵੀਰ ਸਿੰਘ ਗਿੱਲ, ਗੁਰਸ਼ਾਂਤ ਸਰਦਾਰ, ਕੌਂਸਲਰ ਕਾਲਾ ਬਲਾਹੜਵਾਲਾ, ਰਿੰਪਲ ਭੱਲਾ, ਸਰਜੀਤ ਸਰਾਂ, ਗੁਰਜੀਤ ਕਾਕਾ, ਕੁਲਵੰਤ ਸਰਾਂ, ਅੰਮ੍ਰਿਤਪਾਲ ਸਿੰਘ ਹਾਜ਼ਰ ਸਨ। -ਪੱਤਰ ਪ੍ਰੇਰਕ