ਪਰਮਜੀਤ ਸਿੰਘ
ਫਾਜ਼ਿਲਕਾ, 7 ਜੂਨ
ਪੰਜਾਬ ਭੱਠਾ ਵਰਕਰਜ ਯੂਨੀਅਨ (ਏਟਕ) ਵੱਲੋਂ ਭੱਠਾ ਮਜ਼ਦੂਰਾਂ ਦੀ ਮਜ਼ਦੂਰੀ ਦਿਵਾਉਣ ਲਈ ਸ਼ੁਰੂ ਕੀਤਾ ਮਰਨ ਵਰਤ ਅੱਜ ਅੱਠਵੇਂ ਦਿਨ ਤੱਕ ਪਹੁੰਚ ਗਿਆ ਹੈ। ਡਿਪਟੀ ਕਮਿਸ਼ਨਰ ਫਾਜ਼ਿਲਕਾ ਸਾਹਮਣੇ ਮਰਨ ਵਰਤ ’ਤੇ ਬੈਠੇ ਭੱਠਾ ਮਜ਼ਦੂਰਾਂ ਨਾਲ ਹਾਜ਼ਰ ਕਾਮਰੇਡ ਸੁਰਿੰਦਰ ਢੰਡੀਆ ਸੂਬਾ ਕੌਂਸਲ ਮੈਂਬਰ ਅਤੇ ਗੁਰਨਾਮ ਸਿੰਘ ਪੰਜਾਬ ਭੱਠਾ ਵਰਕਰਜ਼ ਯੂਨੀਅਨ ਏਟਕ ਪੰਜਾਬ ਪ੍ਰਧਾਨ ਨੇ ਕਿਹਾ ਕਿ ਬਲਵਿੰਦਰ ਟਿਵਾਣਾ ਨੂੰ ਮਰਨ ਵਰਤ ’ਤੇ ਬੈਠੇ ਨੂੰ 8 ਦਿਨ ਹੋ ਚੁੱਕੇ ਹਨ। ਪਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਭੱਠਾ ਮਾਲਕਾਂ ਦੇ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ ਗਈ ਹੈ। ਇਸ ਮੌਕੇ ਵੀਰ ਸਿੰਘ, ਸਤਨਾਮ ਸਿੰਘ, ਮਲਕੀਤ ਸਿੰਘ, ਬੂਟਾ ਸਿੰਘ, ਬਗੀਚਾ ਸਿੰਘ,ਬਿਮਲਾ ਰਾਣੀ,ਚਿਮਨ ਸਿੰਘ ਤੇ ਵੱਡੀ ਗਿਣਤੀ ਵਿਚ ਭੱਠਾ ਮਜ਼ਦੂਰ ਹਾਜ਼ਰ ਸਨ।