ਪੱਤਰ ਪ੍ਰੇਰਕ
ਨਥਾਣਾ, 1 ਸਤੰਬਰ
ਇਥੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵੱਲੋਂ ਪਿੰਡ ਗਿੱਦੜ ਵਿੱਚ 19 ਮੈਂਬਰੀ ਕਮੇਟੀ ਦੀ ਚੋਣ ਵਿੱਚ ਸੁਖਮੰਦਰ ਸਿੰਘ ਨੂੰ ਪ੍ਰਧਾਨ, ਕੁਲਦੀਪ ਸਿੰਘ ਨੂੰ ਸੀਨੀਅਰ ਮੀਤ ਪ੍ਰਧਾਨ, ਸੁਰਿੰਦਰ ਸਿੰਘ ਨੂੰ ਜਨਰਲ ਸਕੱਤਰ, ਜਰਨੈਲ ਸਿੰਘ ਨੂੰ ਖਜ਼ਾਨਚੀ, ਸੁਖਦੇਵ ਸਿੰਘ ਨੂੰ ਮੀਤ ਪ੍ਰਧਾਨ, ਜਗਦੀਸ਼ ਸਿੰਘ ਨੂੰ ਸਹਾਇਕ ਸਕੱਤਰ ਅਤੇ ਗੁਰਚਰਨ ਸਿੰਘ ਨੂੰ ਪ੍ਰੈੱਸ ਸਕੱਤਰ ਚੁਣਿਆ ਗਿਆ। ਇਸ ਮੌਕੇ ਯੂਨੀਅਨ ਦੀ ਮੀਟਿੰਗ ਵਿੱਚ ਸਤੰਬਰ ਮਹੀਨੇ ਕੀਤੀਆਂ ਜਾਣ ਵਾਲੀਆਂ ਵੰਗਾਰ ਰੈਲੀਆਂ ਲਈ ਪਿੰਡ ਪੱਧਰ ’ਤੇ ਮੀਟਿੰਗਾਂ ਕਰਨ ਅਤੇ ਕਿਸਾਨਾਂ ਨੂੰ ਜਥੇਬੰਦ ਕਰਨ ਦਾ ਮਤਾ ਪਾਸ ਕੀਤਾ ਗਿਆ। ਯੂਨੀਅਨ ਆਗੂ ਬਲਵਿੰਦਰ ਸਿੰਘ ਜੇਠੂਕੇ ਨੇ ਇਸ ਮੀਟਿੰਗ ਦੌਰਾਨ ਕਿਹਾ ਕਿ ਕੇਂਦਰ ਸਰਕਾਰ ਨੇ ਤਿੰਨ ਆਰਡੀਨੈਂਸ ਪਾਸ ਕਰਕੇ ਖੇਤੀ ਜਿਣਸਾਂ ਦੀ ਸਰਕਾਰੀ ਵਿਕਰੀ ਬੰਦ ਕਰਨ ਲਈ ਰਾਹ ਪੱਧਰਾ ਕੀਤਾ ਹੈ, ਅਜਿਹਾ ਹੋਣ ਨਾਲ ਕਿਸਾਨ ਵਪਾਰੀ ਵਰਗੇ ਦੇ ਰਹਿਮੋ ਕਰਮ ’ਤੇ ਰਹਿ ਜਾਣਗੇ। ਉਨ੍ਹਾਂ ਆਰਡੀਨੈਂਸ ਰੱਦ ਕਰਵਾਉਣ ਲਈ ਵੰਗਾਰ ਰੈਲੀਆਂ ਨੂੰ ਸਫ਼ਲ ਬਣਾਉਣ ਦਾ ਸੱਦਾ ਦਿੱਤਾ।