ਪੱਤਰ ਪ੍ਰੇਰਕ
ਮਾਨਸਾ, 9 ਅਕਤੂਬਰ
ਸੀਪੀਆਈ ਦੇ ਕੌਮੀ ਕੌਂਸਲ ਮੈਂਬਰ ਤੇ ਸਾਬਕਾ ਵਿਧਾਇਕ ਕਾਮਰੇਡ ਹਰਦੇਵ ਸਿੰਘ ਅਰਸ਼ੀ ਨੇ ਕਿਹਾ ਕਿ ਲਖੀਮਪੁਰ ਖੀਰੀ ਹਿੰਸਕ ਮਾਮਲੇ ਦੀ ਜਾਂਚ, ਮੋਦੀ ਸਰਕਾਰ ਨੂੰ ਮੌਜੂਦਾ ਸੁਪਰੀਮ ਕੋਰਟ ਦੇ ਜੱਜ ਦੀ ਅਗਵਾਈ ਹੇਠ ਇਕ ਮਹੀਨੇ ਦੇ ਅੰਦਰ-ਅੰਦਰ ਕਰਾਉਣੀ ਚਾਹੀਦੀ ਹੈ। ਉਹ ਅੱਜ ਇੱਥੇ ਜ਼ਿਲ੍ਹਾ ਕੌਂਸਲ ਇਕੱਠ ਨੂੰ ਸੰਬੋਧਨ ਕਰ ਰਹੇ ਸਨ। ਕਾਮਰੇਡ ਅਰਸ਼ੀ ਨੇ ਕਿਹਾ ਕਿ ਕੇਂਦਰੀ ਗ੍ਰਹਿ ਰਾਜ ਮੰਤਰੀ ਦੇ ਪੁੱਤਰ ਵੱਲੋਂ ਗੁੰਡਿਆਂ ਨਾਲ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਕਿਸਾਨਾਂ ’ਤੇ ਗੱਡੀ ਚੜ੍ਹਾ ਕੇ ਮਾਰਨਾ ਲੋਕਤੰਤਰਤ ਦਾ ਘਾਣ ਹੈ। ਉਨ੍ਹਾਂ ਕਿਹਾ ਕਿ ਉਕਤ ਮਾਮਲੇ ਦੇ ਕਸੂਰਵਾਰ ਨੂੰ 302 ਆਈਪੀਸੀ ਧਾਰਾ ਤਹਿਤ ਗ੍ਰਿਫ਼ਤਾਰ ਕੀਤਾ ਜਾਵੇ । ਇਸ ਮੌਕੇ ਕਿ੍ਰਸ਼ਨ ਚੌਹਾਨ, ਦਲਜੀਤ ਮਾਨਸ਼ਾਹੀਆ, ਮਲਕੀਤ ਮੰਦਰਾਂ, ਸੀਤਾ ਰਾਮ ਗੋਬਿੰਦਪੁਰਾ ਨੇ ਵੀ ਸੰਬੋਧਨ ਕੀਤਾ।