ਨਿੱਜੀ ਪੱਤਰ ਪ੍ਰੇਰਕ
ਬਰਨਾਲਾ, 30 ਅਗਸਤ
ਭਾਸ਼ਾ ਵਿਭਾਗ ਵੱਲੋਂ ਸਥਾਨਕ ਵਾਈਐੱਸ ਸਕੂਲ ਵਿੱਚ ਜ਼ਿਲ੍ਹੇ ਦੇ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ ਅਤੇ ਨਿੱਜੀ ਸਕੂਲਾਂ ਦੇ ਵਿਦਿਆਰਥੀਆਂ ਦੇ ਸਾਹਿਤ ਸਿਰਜਣ ਅਤੇ ਕਵਿਤਾ ਉਚਾਰਨ ਮੁਕਾਬਲੇ ਕਰਵਾਏ ਗਏ।
ਜ਼ਿਲ੍ਹਾ ਭਾਸ਼ਾ ਅਫਸਰ ਸੁਖਵਿੰਦਰ ਸਿੰਘ ਗੁਰਮ ਅਤੇ ਬਿੰਦਰ ਸਿੰਘ ਖੁੱਡੀ ਕਲਾਂ ਖੋਜ ਅਫਸਰ ਨੇ ਦੱਸਿਆ ਕਿ ਤੇਜਾ ਸਿੰਘ ਤਿਲਕ ਅਤੇ ਸਿਮਰਨ ਅਕਸ ਸਹਾਇਕ ਪ੍ਰੋਫੈਸਰ ਵੱਲੋਂ ਕਵਿਤਾ, ਲੇਖ ਅਤੇ ਕਹਾਣੀ ਲਿਖਣ ਮੁਕਾਬਲਿਆਂ ਦੀ ਜਜਮੈਂਟ ਕੀਤੀ ਗਈ। ਲੇਖ ਲਿਖਣ ਮੁਕਾਬਲੇ ਵਿੱਚੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟਦੁੱਨਾ ਦੀ ਵਿਦਿਆਰਥਣ ਖੁਸ਼ਪ੍ਰੀਤ ਕੌਰ ਪਹਿਲੇ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਰਮਗੜ੍ਹ ਦੀ ਵਿਦਿਆਰਥਣ ਮਨਪ੍ਰੀਤ ਕੌਰ ਦੂਜੇ ਸਥਾਨ ’ਤੇ ਰਹੀ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਰਮਗੜ ਦੀ ਹੀ ਵਿਦਿਆਰਥਣ ਅਵਨੀਤ ਕੌਰ ਤੀਜੇ ਸਥਾਨ ’ਤੇ ਰਹੀ। ਕਹਾਣੀ ਲਿਖਣ ਮੁਕਾਬਲੇ ਵਿੱਚੋਂ ਵਾਈ.ਐੱਸ.ਸਕੂਲ ਬਰਨਾਲਾ ਦੀ ਵਿਦਿਆਰਥਣ ਅਨੁਸ਼ਿਕਾ ਪਹਿਲੇ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟਦੁੱਨਾ ਦੀ ਵਿਦਿਆਰਥਣ ਜਸ਼ਨ ਕੌਰ ਦੂਜੇ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟਦੁੱਨਾ ਦੀ ਹੀ ਵਿਦਿਆਰਥਣ ਹਰਮਨਪ੍ਰੀਤ ਕੌਰ ਤੀਜੇ ਸਥਾਨ ’ਤੇ ਰਹੀ। ਇਸੇ ਤਰ੍ਹਾਂ ਕਵਿਤਾ ਲਿਖਣ ਮੁਕਾਬਲੇ ਵਿੱਚੋਂ ਸਰਕਾਰੀ ਹਾਈ ਸਕੂਲ ਨੰਗਲ ਦੀ ਵਿਦਿਆਰਥਣ ਜਸਪ੍ਰੀਤ ਕੌਰ ਪਹਿਲੇ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਰਮਗੜ੍ਹ ਦੀ ਵਿਦਿਆਰਥਣ ਸੁਨੀਤਾ ਰਾਣੀ ਦੂਜੇ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਰਮਗੜ ਦੀ ਹੀ ਵਿਦਿਆਰਥਣ ਮਨਪ੍ਰੀਤ ਕੌਰ ਤੀਜੇ ਸਥਾਨ ’ਤੇ ਰਹੀ। ਕਵਿਤਾ ਗਾਇਨ ਮੁਕਾਬਲੇ ਅਨੁਸਾਰ ਸਰਕਾਰੀ ਹਾਈ ਸਕੂਲ ਸਹਿਜੜਾ ਦੀ ਵਿਦਿਆਰਥਣ ਚਰਨਕੰਵਲ ਕੌਰ ਪਹਿਲੇ ਸਥਾਨ ’ਤੇ ਰਹੀ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੌਲਾ ਦਾ ਵਿਦਿਆਰਥੀ ਸ਼ਾਹ ਨਵਾਜ਼ ਦੂਜੇ ਸਥਾਨ ’ਤੇ ਰਿਹਾ ਜਦਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਮੁੰਡੇ) ਭਦੌੜ ਦਾ ਵਿਦਿਆਰਥੀ ਸਹਿਜ਼ ਤੀਜੇ ਸਥਾਨ ’ਤੇ ਰਿਹਾ।ਹਰ ਵੰਨਗੀ ਦੇ ਮੁਕਾਬਲੇ ਵਿੱਚੋਂ ਪਹਿਲਾ,ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਕ੍ਰਮਵਾਰ 1000, 750 ਅਤੇ 500 ਰੁਪਏ ਦੀ ਨਗਦ ਰਾਸ਼ੀ ਅਤੇ ਪ੍ਰਸੰਸਾ ਪੱਤਰ ਨਾਲ ਸਨਮਾਨਿਤ ਕੀਤਾ ਗਿਆ।