ਪਰਮਜੀਤ ਸਿੰਘ
ਫਾਜ਼ਿਲਕਾ, 10 ਅਗਸਤ
ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਮਾਣਯੋਗ ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਾਜ਼ਿਲਕਾ ਜਤਿੰਦਰ ਕੌਰ ਦੀ ਅਗਵਾਈ 13 ਅਗਸਤ ਨੂੰ ਫਾਜ਼ਿਲਕਾ, ਅਬੋਹਰ ਅਤੇ ਜਲਾਲਾਬਾਦ ਵਿੱਚ ਕੌਮੀ ਲੋਕ ਅਦਾਲਤ ਲਗਾਈ ਜਾ ਰਹੀ ਹੈ। ਇਸ ਲੋਕ ਅਦਾਲਤ ਵਿਚ ਹਰ ਤਰ੍ਹਾਂ ਦੇ ਮਸਲੇ ਲਗਾਏ ਜਾ ਸਕਦੇ ਹਨ। ਸੀਜੇਐੱਮ ਕਮ, ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ ਫਾਜ਼ਿਲਕਾ ਅਮਨਦੀਪ ਸਿੰਘ ਨੇ ਕਿਹਾ ਕਿ ਲੋਕ ਅਦਾਲਤ ਵਿੱਚ ਫੈਸਲਾ ਹੋਣ ਤੋਂ ਬਾਅਦ ਕੇਸ ਵਿੱਚ ਲੱਗੀ ਸਾਰੀ ਕੋਰਟ ਫੀਸ ਵਾਪਸ ਮਿਲ ਜਾਂਦੀ ਹੈ। ਇਸ ਦੇ ਫੈਸਲੇ ਨੂੰ ਦੀਵਾਨੀ ਅਦਾਲਤ ਦੀ ਡਿਗਰੀ ਦੀ ਮਾਣਤਾ ਪ੍ਰਾਪਤ ਹੈ। ਇਸ ਦੇ ਫੈਸਲੇ ਦੇ ਖ਼ਿਲਾਫ਼ ਕੋਈ ਅਪੀਲ ਨਹੀਂ ਹੋ ਸਕਦੀ।