ਪੱਤਰ ਪ੍ਰੇਰਕ
ਗੋਨਿਆਨਾ ਮੰਡੀ, 6 ਜੂਨ
ਇਥੇ ਮਾਈਕਰੋ ਫਾਇਨਾਂਸ ਕੰਪਨੀ ਦੇ ਕਰਿੰਦੇ ਕੋਲੋਂ ਲੁਟੇਰਿਆਂ ਨੇ ਪਿਸਤੌਲ ਦਿਖਾ ਕੇ ਨਕਦੀ ਖੋਹ ਲਈ। ਜਾਣਕਾਰੀ ਅਨੁਸਾਰ ਅਜੇ ਕੁਮਾਰ ਜੋ ਕੇ ਅੰਨਾਪੂਰਨਾ ਮਾਈਕਰੋ ਫਾਇਨਾਂਸ ਕੰਪਨੀ ਵਿੱਚ ਲੋਕਾਂ ਦੀਆਂ ਕਿਸ਼ਤਾਂ ਇਕੱਠੀਆਂ ਕਰਕੇ ਰਕਮ ਬੈਂਕ ਵਿੱਚ ਜਮ੍ਹਾਂ ਕਰਾਉਣ ਲਈ ਆਪਣੇ ਸਾਥੀਆਂ ਨਾਲ ਪੈਦਲ ਜਾ ਰਿਹਾ ਸੀ ਤਾਂ ਡਾ. ਸਾਧੂ ਸਿੰਘ ਵਾਲੀ ਗਲੀ ਵਿੱਚ ਅੱਗੇ ਤੋਂ ਆ ਰਹੇ ਦੋ ਮੋਟਰਸਾਈਕਲਾਂ ’ਤੇ ਸਵਾਰ ਨਕਾਬਪੋਸ਼ ਲੁਟੇਰਿਆਂ ਨੇ ਉਸ ਤੋਂ ਪਿਸਤੌਲ ਦਿਖਾ ਕੇ ਪੈਸਿਆਂ ਵਾਲਾ ਬੈਗ ਖੋਹ ਲਿਆ ਤੇ ਫ਼ਰਾਰ ਹੋ ਗਏ ਜਿਸ ਵਿੱਚ 2,65,766 ਰੁਪਏ ਸਨ। ਥਾਣਾ ਨੇਹੀਆਂਵਾਲਾ ਦੀ ਪੁਲੀਸ ਨੇ ਕੇਸ ਦਰਜ ਕਰਦੇ ਹੋਏ ਲੁਟੇਰਿਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।