ਮਹਿਲ ਕਲਾਂ: ਮਗਨਰੇਗਾ ਮਜ਼ਦੂਰਾਂ ਵੱਲੋਂ ਆਪਣੀਆਂ ਭੱਖਦੀਆਂ ਮੰਗਾਂ ਦੀ ਪ੍ਰਾਪਤੀ ਲਈ ਮਗਨਰੇਗਾ ਮਜ਼ਦੂਰ ਯੂਨੀਅਨ (ਸੀਟੂ) ਦੀ ਅਗਵਾਈ ਹੇਠ ਪਿੰਡ ਠੁੱਲੀਵਾਲ ਵਿੱਚ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਮਜ਼ਦੂਰਾਂ ਨੇ ਕਰੋਨਾ ਮਾਹਾਮਾਰੀ ਦੌਰਾਨ ਸਰਕਾਰ ’ਤੇ ਮਜ਼ਦੂਰਾਂ ਦੀ ਸਾਰ ਨਾ ਲੈਣ ਦੇ ਦੋਸ਼ ਲਾਉਂਦਿਆਂ ਦਿਨੋ-ਦਿਨ ਵੱਧ ਰਹੀ ਮਹਿੰਗਾਈ ਦੇ ਮੱਦੇਨਜ਼ਰ ਸਹੂਲਤਾਂ ਦੀ ਮੰਗ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਮਗਨਰੇਗਾ ਮਜ਼ਦੂਰ ਯੂਨੀਅਨ (ਸੀਟੂ) ਦੀ ਜ਼ਿਲ੍ਹਾ ਆਗੂ ਬਲਜਿੰਦਰ ਕੌਰ ਠੁੱਲੀਵਾਲ ਨੇ ਕਿਹਾ ਕਿ ਕੇਂਦਰ ਤੇ ਰਾਜ ਸਰਕਾਰਾਂ ਨੇ ਚੋਣਾਂ ਦੌਰਾਨ ਮਜ਼ਦੂਰਾਂ ਨਾਲ ਕੀਤੇ ਵਾਅਦੇ ਤਾਂ ਪੂਰੇ ਕੀ ਕਰਨੇ ਸੀ ਸਗੋਂ ਪਹਿਲਾਂ ਚੱਲਦੀਆਂ ਸਹੂਲਤਾਂ ਨੂੰ ਪੂਰੀ ਤਰ੍ਹਾਂ ਬੰਦ ਕਰ ਦਿੱਤਾ ਹੈ। ਇਸ ਮੌਕੇ ਮਜ਼ਦੂਰ ਆਗੂ ਜਰਨੈਲ ਸਿੰਘ, ਅਜੈਬ ਸਿੰਘ, ਸਰਬਜੀਤ ਕੌਰ, ਬਲਜਿੰਦਰ ਕੌਰ, ਮਹਿੰਦਰ ਕੌਰ ਆਦਿ ਹਾਜ਼ਰ ਸਨ। -ਪੱਤਰ ਪ੍ਰੇਰਕ