ਪੱਤਰ ਪ੍ਰੇਰਕ
ਟੱਲੇਵਾਲ, 30 ਜਨਵਰੀ
ਇਸੇ ਤਰ੍ਹਾਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਅੱਜ ਮਾਲਵਾ ਪੱਧਰੀ ਮੀਟਿੰਗ ਬਰਨਾਲਾ ਜ਼ਿਲ੍ਹੇ ਦੇ ਪਿੰਡ ਚੀਮਾ ਵਿੱਚ ਕੀਤੀ ਗਈ। ਇਸ ਮੀਟਿੰਗ ਦੀ ਅਗਵਾਈ ਸੂਬਾ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਵੱਲੋਂ ਕੀਤੀ ਗਈ। ਮੀਟਿੰਗ ਦੌਰਾਨ ਮਾਲਵੇ ਦੇ 10 ਦੇ ਜ਼ਿਲ੍ਹਿਆਂ ਵਿੱਚੋਂ ਜੱਥੇਬੰਦੀ ਵਾਲੰਟੀਅਰ ਸ਼ਾਮਲ ਹੋਏ, ਜਿਹਨਾਂ ਨੂੰ ਇਸ ਸੰਘਰਸ਼ ਵਿੱਚ ਪੁੱਜਣ ਵਾਲੇ ਗਲਤ ਅਨਸਰਾਂ ਨੂੰ ਮੋਰਚੇ ਵਾਲੀ ਥਾਂ ਤੋਂ ਦੂਰ ਰੱਖਣ ਲਈ ਸਿੱਖਿਅਤ ਕੀਤਾ ਗਿਆ। ਇਸ ਮੌਕੇ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਕਿਹਾ ਕਿ ਕਿਸਾਨ ਅੰਦੋਲਨ ਨੂੰ ਤਕੜਾ ਕਰਨ ਲਈ ਜੱਥੇਬੰਦੀ ਵਲੋਂ ਭਲਕੇ ਤੋਂ ਵੱਡੇ ਕਿਸਾਨਾਂ ਦੇ ਕਾਫ਼ਲੇ ਵੱਖ ਵੱਖ ਜ਼ਿਲਿਆਂ ਵਿੱਚੋਂ ਦਿੱਲੀ ਮੋਰਚਿਆਂ ਵਿੱਚ ਭੇਜਣ ਦਾ ਫ਼ੈਸਲਾ ਕੀਤਾ ਗਿਆ ਹੈ।