ਨਿਹਾਲ ਸਿੰਘ ਵਾਲਾ: ਪੰਜਾਬ ਕਾਂਗਰਸ ਦੇ ਬੁਲਾਰੇ ਤੇ ਕੌਮੀ ਯੂਥ ਆਗੂ ਕਮਲਜੀਤ ਸਿੰਘ ਬਰਾੜ ਦੀ ਅਗਵਾਈ ਹੇਠ ਪਿੰਡ ਰੌਂਤਾ ਵਿੱਚ ਐੱਨਐੱਸਯੂਆਈ ਦੇ ਜ਼ਿਲ੍ਹਾ ਮੋਗਾ ਦੇ ਸਕੱਤਰ ਵਜੋਂ ਮਨਪ੍ਰੀਤ ਗਰੇਵਾਲ ਨੂੰ ਨਿਯੁਕਤੀ ਪੱਤਰ ਦਿੱਤਾ ਗਿਆ। ਇਸ ਮੌਕੇ ਸ੍ਰੀ ਬਰਾੜ ਨੇ ਕਿਹਾ ਕਿ ਐੱਨਐੱਸਯੂਆਈ ਦੇ ਪੰਜਾਬ ਪ੍ਰਧਾਨ ਅਕਸ਼ੈ ਸ਼ਰਮਾ ਦੇ ਸਹਿਯੋਗ ਨਾਲ ਨਸ਼ਾ ਮੁਕਤ ਸਮਾਜ ਸਿਰਜਣ ਲਈ ਮੁਹਿੰਮ ਆਰੰਭੀ ਜਾਵੇਗੀ। ਉਨ੍ਹਾਂ ਯੂਥ ਕਾਂਗਰਸ ਤੇ ਵਿਦਿਆਰਥੀਆਂ ਨੂੰ ਸਮਾਜ-ਸੇਵੀ ਕੰਮਾਂ ਵਿੱਚ ਵੱਧ ਚੜ੍ਹ ਕੇ ਭਾਗ ਲੈਣ ਲਈ ਪ੍ਰੇਰਿਆ। ਇਸ ਦੌਰਾਨ ਮਨਪ੍ਰੀਤ ਸਿੰਘ ਗਰੇਵਾਲ ਨੂੰ ਜ਼ਿਲ੍ਹਾ ਜਨਰਲ ਸਕੱਤਰ, ਜਸਕਰਨ ਸਿੰਘ ਨੂੰ ਹਲਕਾ ਨਿਹਾਲ ਸਿੰਘ ਵਾਲਾ ਪ੍ਰਧਾਨ ਤੇ ਪਰਦੀਪ ਸਿੰਘ ਨੂੰ ਹਲਕਾ ਜਨਰਲ ਸਕੱਤਰ ਦੇ ਨਿਯੁਕਤੀ ਪੱਤਰ ਦਿੱਤੇ ਗਏ। -ਪੱਤਰ ਪ੍ਰੇਰਕ