ਪੱਤਰ ਪ੍ਰੇਰਕ
ਦੋਦਾ, 11 ਨਵੰਬਰ
ਜ਼ਿਮਨੀ ਚੋਣ ਵਾਲੇ ਵਿਧਾਨ ਸਭਾ ਹਲਕੇ ਗਿੱਦੜਬਹਾ ਵਿੱਚ ਕਾਂਗਰਸ ਪਾਰਟੀ ਦੀ ਉਮੀਦਵਾਰ ਅੰਮ੍ਰਿਤਾ ਵੜਿੰਗ ਦੀ ਚੋਣ ਮੁਹਿੰਮ ਉਸ ਸਮੇਂ ਵੱਡਾ ਹੁਲਾਰਾ ਮਿਲਿਆ ਜਦ ਹਲਕੇ ਦੇ ਪਿੰਡ ਹਰੀਕੇ ਕਲਾਂ ਵਿੱਚ ਸੀਨੀਅਰ ਆਗੂ ਗੁਰਸੰਤ ਸਿੰਘ ਬਰਾੜ ਅਤੇ ਸਰਪੰਚ ਗੁਰਪ੍ਰੀਤ ਸਿੰਘ ਦੀ ਪ੍ਰੇਰਨਾ ਸਦਕਾ ਕਾਂਗਰਸ ਦੇ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਹਾਜ਼ਰੀ ਵਿਚ ਦਰਜਨਾਂ ਪਰਿਵਾਰਾਂ ਨੇ ਦੂਜੀਆਂ ਪਾਰਟੀਆਂ ਛੱਡਕੇ ਕਾਂਗਰਸ ਦਾ ਹੱਥ ਫੜ ਲਿਆ। ਰਾਜਾ ਵੜਿੰਗ ਨੇ ਕਿਹਾ ਕਿ ਕਾਂਗਰਸ ਵਿਚ ਸ਼ਾਮਲ ਹੋਣ ਵਾਲੇ ਪਰਿਵਾਰਾਂ ਦਾ ਧੰਨਵਾਦ ਕੀਤਾ ਜਾਂਦਾ ਅਤੇ ਹਰ ਵਿਅਕਤੀ ਨੂੰ ਪਾਰਟੀ ਵਿਚ ਬਣਦਾ ਸਤਿਕਾਰ ਦਿੱਤਾ ਜਾਵੇਗਾ। ਇਸ ਮੌਕੇ ਲਖਵੀਰ ਸਿੰਘ ਖਾਲਸਾ ਹਰੀਕੇ ਕਲਾਂ ਦੀ ਸਮੁੱਚੀ ਪੰਚਾਇਤ ਅਤੇ ਹੋਰ ਮੋਹਤਵਰ ਵਿਅਕਤੀ ਮੌਜੂਦ ਸਨ।