ਬਰਨਾਲਾ (ਖੇਤਰੀ ਪ੍ਰਤੀਨਿਧ): ਉੱਤਰ ਪ੍ਰਦੇਸ਼ ਦੇ ਸੰਸਦ ਚੰਦਰ ਸ਼ੇਖਰ ਆਜ਼ਾਦ ਦੀ ਅਗਵਾਈ ਵਾਲੀ ‘ਆਜ਼ਾਦ ਸਮਾਜ ਪਾਰਟੀ’ ਨੂੰ ਉਸ ਸਮੇਂ ਪੰਜਾਬ ’ਚ ਵੱਡਾ ਹੁਲਾਰਾ ਮਿਲਿਆ ਜਦੋਂ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਸੂਬਾ ਪ੍ਰਧਾਨ ਭਗਵੰਤ ਸਿੰਘ ਸਮਾਓ ਸਮੇਤ ਸੂਬਾ ਸਕੱਤਰ ਹਰਵਿੰਦਰ ਸਿੰਘ ਸੇਮਾ ਤੇ ਹੋਰ ਪੰਜਾਬ ਇੰਚਾਰਜ ਹਿਤੇਸ਼ ਮਾਹੀ ਦੀ ਅਗਵਾਈ ਹੇਠ ਉਨ੍ਹਾਂ ਦੀ ਪਾਰਟੀ ਵਿੱਚ ਸ਼ਾਮਲ ਹੋਏ। ਸ੍ਰੀ ਹਿਤੇਸ਼ ਮਾਹੀ ਨੇ ਕਿਹਾ ਕਿ ਆਜ਼ਾਦ ਸਮਾਜ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਅਜ਼ਾਦ ਦੇ ਸਮੁੱਚੇ ਲੀਡਰਾਂ ਨੂੰ ਅਜ਼ਾਦ ਸਮਾਜ ਪਾਰਟੀ ਵਿੱਚ ਪੂਰਾ ਮਾਨ ਸਨਮਾਨ ਦਿੱਤਾ ਜਾਵੇਗਾ।