ਪੱਤਰ ਪ੍ਰੇਰਕ
ਹੰਡਿਆਇਆ, 6 ਅਕਤੂਬਰ
ਅਬਕਾਰੀ ਵਿਭਾਗ ਵੱਲੋਂ ਜ਼ਿਲ੍ਹਾ ਪੱਧਰੀ ਮੀਟਿੰਗ ਸਥਾਨਕ ਦਫ਼ਤਰ ਵਿੱਚ ਕੀਤੀ ਗਈ, ਜਿਸ ਵਿੱਚ ਬਰਨਾਲਾ ਦੇ ਮੈਰਿਜ ਪੈਲੇਸਾਂ ਦੇ ਪ੍ਰਬੰਧਕਾਂ ਤੇ ਮਾਲਕਾਂ ਨੇ ਭਾਗ ਲਿਆ। ਵਿਭਾਗ ਦੇ ਈਟੀਓ ਵਨੀਤ ਕੁਮਾਰ ਨੇ ਦੱਸਿਆ ਕਿ ਨਵੀਂ ਸਰਕਾਰ ਆਉਣ ਕਰਕੇ ਪਰਮਿਟ ਹਾਸਿਲ ਕਰਨ ਵਿੱਚ ਕੁਝ ਤਬਦੀਲੀਆਂ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਪਰਮਿਟ ਫ਼ੀਸ ਪੰਜ ਹਜ਼ਾਰ ਦੀ ਹੁਣ ਸਿਰਫ਼ ਇੱਕ ਹਜ਼ਾਰ ਪ੍ਰਤੀ ਸਮਾਗਮ ਕਰ ਦਿੱਤੀ ਗਈ ਹੈ। ਉਨ੍ਹਾਂ ਨੇ ਪੈਲੇਸ ਪ੍ਰਬੰਧਕਾਂ ਨੂੰ ਅਪੀਲ ਕੀਤੀ ਕਿ ਸਮਾਗਮ ਮੌਕੇ ਵਿਸਕੀ ਆਦਿ ਸਬੰਧੀ ਪ੍ਰਵਾਨਗੀ ਲੈਣ ਲਈ ਪਰਮਿਟ ਫੀਸ ਦੋ-ਤਿੰਨ ਦਿਨ ਪਹਿਲਾਂ ਹੀ ਭਰਨ।