ਪੱਤਰ ਪ੍ਰੇਰਕ
ਭੁੱਚੋ ਮੰਡੀ, 24 ਸਤੰਬਰ
ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਵੱਲੋਂ ਬਲਾਕ ਪ੍ਰਧਾਨ ਜਸਵੀਰ ਸਿੰਘ ਤੁੰਗਵਾਲੀ ਦੀ ਅਗਵਾਈ ਹੇਠ ਬਲਾਕ ਪੱਧਰੀ ਮੀਟਿੰਗ ਕੀਤੀ ਗਈ। ਇਸ ਵਿੱਚ ਨਵਨਿਯੁਕਤ ਸੂਬਾਈ ਚੇਅਰਮੈਨ ਐੱਚਐੱਸ ਰਾਣੂੰ ਵਿਸ਼ੇਸ਼ ਤੌਰ ’ਤੇ ਪਹੁੰਚੇ। ਐਸੋਸੀਏਸ਼ਨ ਦੇ ਆਗੂਆਂ ਨੇ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ ਅਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਮੈਡੀਕਲ ਪ੍ਰੈਕਟੀਸ਼ਨਰਾਂ ਦੀਆਂ ਸਮੱਸਿਆਵਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਆਗੂਆਂ ਨੇ ਬੁਢਲਾਡਾ ਦੇ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਵੱਲੋਂ ਪੇਂਡੂ ਖੇਤਰ ਦੇ ਮੈਡੀਕਲ ਪ੍ਰੈਕਟੀਸ਼ਨਰਾਂ ਦੀਆਂ ਸਮੱਸਿਆਵਾਂ ਸਬੰਧੀ ਪੰਜਾਬ ਵਿਧਾਨ ਸਭਾ ਵਿੱਚ ਮੁੱਦਾ ਚੁੱਕੇ ਜਾਣ ’ਤੇ ਉਨ੍ਹਾਂ ਦਾ ਧੰਨਵਾਦ ਕੀਤਾ। ਇਸ ਮੌਕੇ ਸੂਬਾਈ ਆਗੂ ਸੁਖਦਰਸ਼ਨ ਸਿੰਘ, ਬਲਾਕ ਚੇਅਰਮੇਨ ਡਾ. ਗੁਰਭਗਤ ਸਿੰਘ, ਬਲਾਕ ਸਕੱਤਰ ਡਾ. ਗੁਰਦੀਪ ਸਿੰਘ, ਖਜ਼ਾਨਚੀ ਡਾ. ਮਹੇਸ਼ ਕੁਮਾਰ, ਡਾ. ਬਹਾਲ ਸਿੰਘ, ਡਾ. ਸ਼ਿੰਗਾਰਾ ਸਿੰਘ, ਡਾ. ਪ੍ਰਗਟ ਸਿੰਘ, ਡਾ. ਗੁਰਦੀਪ ਸਿੰਘ ਅਤੇ ਡਾ. ਮੱਖਣ ਸਿੰਘ ਆਦਿ ਹਾਜ਼ਰ ਸਨ।