ਫ਼ਾਜ਼ਿਲਕਾ: ਪੰਜਾਬ ਸੁਬਾਰਡੀਨੇਟ ਸਰਵਿਸਜਿ਼ ਫੈਡਰੇਸ਼ਨ ਵਿਗਿਆਨਕ ਜ਼ਿਲ੍ਹਾ ਫ਼ਾਜ਼ਿਲਕਾ ਦੀ ਇਕ ਮੀਟਿੰਗ ਹਰੀਸ਼ ਚੰਦਰ ਕੰਬੋਜ ਜ਼ਿਲ੍ਹਾ ਪ੍ਰਧਾਨ ਦੀ ਪ੍ਰਧਾਨਗੀ ਹੇਠ ਆਈਟੀਆਈ ਵਿਖੇ ਹੋਈ। ਇਸ ਮੌਕੇ ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਮੁਲਾਜ਼ਮਾਂ ਦੀ ਪੁਰਾਣੀ ਪੈਨਸ਼ਨ ਲਾਗੂ ਨਹੀਂ ਕਰ ਰਹੀਆਂ ਤੇ ਪੰਜਾਬ ਸਰਕਾਰ 12 ਫੀਸਦੀ ਡੀ.ਏ. ਦੇਣ ਨੂੰ ਵੀ ਤਿਆਰ ਨਹੀਂ ਹੈ। ਇਸ ਦੌਰਾਨ ਉਨ੍ਹਾਂ ਨੇ ਪੁਰਾਣੀ ਪੈਨਸ਼ਨ ਦੀ ਬਹਾਲੀ ਲਈ ਤੇ ਪੀਐਫਆਰਡੀਏ ਕਾਨੂੰਨ ਰੱਦ ਕਰਾਉਣ ਲਈ 3 ਨਵੰਬਰ ਨੂੰ ਰਾਮਲੀਲਾ ਮੈਦਾਨ ਦਿਲੀ ਵਿਖੇ ਕੀਤੀ ਜਾ ਰਹੀ ਰੈਲੀ ਵਿਚ ਸ਼ਾਮਲ ਹੋਣ ਦੀ ਅਪੀਲ ਕੀਤੀ। ਇਸ ਮੌਕੇ ਹਰਭਜਨ ਸਿੰਘ ਖੁੰਗਰ, ਗੁਰਜੰਟ ਸਿੰਘ, ਰਾਏ ਸਾਹਿਬ, ਹਰਚਰਨ ਸਿੰਘ ਤੇ ਸੁਭਾਸ਼ ਚੰਦਰ ਆਦਿ ਹਾਜ਼ਰ ਸਨ। -ਨਿੱਜੀ ਪੱਤਰ ਪ੍ਰੇਰਕ