ਨਿੱਜੀ ਪੱਤਰ ਪ੍ਰੇਰਕ
ਸ੍ਰੀ ਮੁਕਤਸਰ ਸਾਹਿਬ, 22 ਅਗਸਤ
ਡੀਸੀ ਰਾਜੇਸ਼ ਤ੍ਰਿਪਾਠੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਐੱਨਆਰਆਈਜ਼ ਨੂੰ ਹੁਣ ਜ਼ਰੂਰੀ ਦਸਤਾਵੇਜ਼ਾਂ ਨੂੰ ਕਾਊਂਟਰ ਸਾਈਨ ਕਰਵਾਉਣ ਲਈ ਸਰਕਾਰੀ ਦਫ਼ਤਰਾਂ ਵਿੱਚ ਜਾਣ ਦੀ ਜ਼ਰੂਰਤ ਨਹੀਂ ਹੈ। ਇਸ ਖੱਜਲ ਖ਼ੁਆਰੀ ਨੂੰ ਖਤਮ ਕਰਨ ਲਈ ਸਰਕਾਰ ਵੱਲੋਂ ਇੱਕ ਆਨਲਾਈਨ ਈ-ਸਨਦ ਪੋਰਟਲ http://esanad.nic.in ਬਣਾ ਦਿੱਤਾ ਗਿਆ ਹੈ, ਜਿਸ ਰਾਹੀਂ ਇਹ ਕੰਮ ਹੁਣ ਘਰ ਬੈਠੇ ਹੀ ਹੋ ਜਾਣਗੇ। ਇਹ ਪੋਰਟਲ 25 ਅਗਸਤ ਤੋਂ ਕੰਮ ਕਰੇਗਾ। ਹੁਣ ਐੱਨਆਰਆਈ ਪੰਜਾਬੀ ਦਸਤਾਵੇਜ਼ ਕਾਊਂਟਰ ਸਾਈਨ ਕਰਵਾਉਣ ਲਈ ਈ-ਸਨਦ ਪੋਰਟਲ http://esanad.nic.in ਉੱਤੇ ਆਨਲਾਈਨ ਅਪਲਾਈ ਕਰ ਸਕਦੇ ਹਨ। ਉਨ੍ਹਾਂ ਨੂੰ ਚੰਡੀਗੜ੍ਹ ਜਾਂ ਪਟਿਆਲਾ ਹਾਊਸ, ਦਿੱਲੀ ਵੀ ਨਹੀਂ ਜਾਣਾ ਪਵੇਗਾ। ਕਾਊਂਟਰ ਸਾਈਨ ਹੋਣ ਉਪਰੰਤ ਦਸਤਾਵੇਜ਼ ਈਮੇਲ ਅਤੇ ਹੋਰ ਮਾਧਿਅਮਾਂ ਰਾਹੀਂ ਅਰਜ਼ੀਕਰਤਾ ਨੂੰ ਮਿਲ ਜਾਣਗੇ।