ਭਗਤਾ ਭਾਈ: ਧਰਤੀ ਹੇਠਲੇ ਪਾਣੀ ਦੇ ਨੀਵੇਂ ਜਾ ਰਹੇ ਪੱਧਰ ਨੂੰ ਧਿਆਨ ਵਿਚ ਰੱਖਦੇ ਹੋਏ ਪੰਜਾਬ ਸਰਕਾਰ ਵੱਲੋਂ ਨਹਿਰੀ ਪਾਣੀ ਦੀ ਵਧੀਆ ਸਪਲਾਈ ਦੇਣ ਲਈ ਨਵੇਂ ਮੋਘੇ ਲਗਾਏ ਜਾ ਰਹੇ ਹਨ। ਨਹਿਰੀ ਖਾਲ ਟੁੱਟਣ ਦੀ ਸਮੱਸਿਆ ਦੇ ਹੱਲ ਲਈ ਖੇਤਾਂ ਵਿਚ ਅੰਡਰਗਰਾਊਂਡ ਪਾਈਪਾਂ ਪਾਈਆਂ ਜਾ ਰਹੀਆਂ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਗੁਰਪ੍ਰੀਤ ਸਿੰਘ ਕਾਂਗੜ ਨੇ ਪਿੰਡ ਕਾਂਗੜ ਵਿਖੇ ਕੰਕਰੀਟ ਰੀਲਾਈਨਿੰਗ ਦਾ ਨੀਂਹ ਪੱਥਰ ਰੱਖਣ ਉਪਰੰਤ ਕੀਤਾ।