ਮੌੜ ਮੰਡੀ (ਕੁਲਦੀਪ ਸਿੰਘ): ਸੰਯੁਕਤ ਮੋਰਚੇ ਵੱਲੋ ਕੀਤੇ ਗਏ ਫੈਸਲੇ ਮੁਤਾਬਿਕ ਅੱਜ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵੱਲੋਂ ਹਲਕਾ ਮੌੜ ਤੋਂ ਵਿਧਾਇਕ ਜਗਦੇਵ ਸਿੰਘ ਕਮਾਲੂ ਦੇ ਪਿੰਡ ਕਮਾਲੂ ਵਿਖੇ ਘਰ ਅੱਗੇ ਧਰਨਾ ਦਿੱਤਾ ਗਿਆ। ਇਸ ਮੌਕੇ ਹਲਕਾ ਵਿਧਾਇਕ ਜਗਦੇਵ ਸਿੰਘ ਕਮਾਲੂ ਧਰਨਾਕਾਰੀ ਕਿਸਾਨਾਂ ਦੇ ਧਰਨੇ ਵਿੱਚ ਨਾਲ ਬੈਠੇ ਰਹੇ ਅਤੇ ਉਹਨਾਂ ਪੂਰੀ ਤਰ੍ਹਾਂ ਕਿਸਾਨਾਂ ਨਾਲ ਹਮਦਰਦੀ ਪ੍ਰਗਟ ਕੀਤੀ।