ਪੱਤਰ ਪ੍ਰੇਰਕ
ਅਬੋਹਰ, 3 ਅਕਤੂਬਰ
ਹਲਕਾ ਬਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਲੋਕਾਂ ਨੂੰ ਸਾਫ ਤੇ ਸ਼ੁੱਧ ਪਾਣੀ ਮੁਹੱਈਆ ਕਰਵਾਉਣ ਲਈ ਪਿੰਡ ਧਰਮਪੁਰਾ ਵਿੱਚ 3.86 ਕਰੋੜ ਰੁਪਏ ਦੀ ਲਾਗਤ ਨਾਲ ਵਾਟਰ ਵਰਕਸ ਦੇ ਨਵੀਨੀਕਰਨ ਦਾ ਨੀਂਹ ਪੱਥਰ ਰੱਖਿਆ। ਇਸ ਦੌਰਾਨ ਉਨ੍ਹਾਂ ਕਿਹਾ ਕਿ ਵਾਟਰ ਵਰਕਸ ਦੇ ਨਵੀਨੀਕਰਨ ਨਾਲ ਪਿੰਡ ਵਾਸੀਆਂ ਨੂੰ ਸਾਫ ਪਾਣੀ ਦੀ ਮਿਲ ਰਹੀ ਸਹੂਲਤ ਵਿਚ ਹੋਰ ਵਾਧਾ ਹੋਵੇਗਾ। ਗੋਲਡੀ ਮੁਸਾਫਿਰ ਨੇ ਕਿਹਾ ਕਿ ਹਲਕਾ ਬੱਲੂਆਣਾ ਵਿੱਚ ਪੀਣ ਵਾਲੇ ਪਾਣੀ ਦੀ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ ਅਤੇ ਹਲਕੇ ਦੇ ਹਰ ਘਰ ਤੱਕ ਪੀਣ ਵਾਲਾ ਪਾਣੀ ਸਾਫ ਪਾਣੀ ਪਹੁੰਚਾਇਆ ਜਾਵੇਗਾ। ਵਾਟਰ ਵਰਕਸ ਦੇ ਨਵੀਨੀਕਰਨ ਹੋਣ ਨਾਲ ਪਿੰਡ ਵਾਸੀਆਂ ਨੂੰ ਪਾਣੀ ਦੀ ਸਪਲਾਈ ਵਿਚ ਕੋਈ ਦਿੱਕਤ ਨਹੀਂ ਆਵੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਜਨਤਾ ਦੀ ਭਲਾਈ ਲਈ ਕਾਰਜਸ਼ੀਲ ਹੈ। ਇਸ ਮੌਕੇ ਚੇਤਨ ਕੁਮਾਰ, ਅਮਰਪਾਲ ਪੰਚਾਇਤ ਮੈਂਬਰ, ਰਾਜਿੰਦਰ ਮੈਂਬਰ, ਧਰਮਪਾਲ ਮੈਂਬਰ, ਭਗਵਾਨ ਦਾਸ ਮੈਂਬਰ, ਜਗਤਾਰ ਸਿੰਘ ਮੈਂਬਰ, ਸੁੱਖਰਾਮ ਮੈਂਬਰ ਤੇ ਰਾਮਪ੍ਰਤਾਪ ਨੋਖਵਾਲ ਆਦਿ ਹਾਜ਼ਰ ਸਨ।