ਮਾਨਸਾ: ਆਲ ਇੰਡੀਆ ਤਾਲਮੇਲ ਕਮੇਟੀ ਦੇ ਸੱਦੇ ’ਤੇ ਪੰਜਾਬ ਦੀਆਂ ਦਸ ਕਿਸਾਨ ਜਥੇਬੰਦੀਆਂ ਵੱਲੋਂ ਬਰਨਾਲਾ ਦੀ ਦਾਣਾ ਮੰਡੀ ਵਿੱਚ 14 ਸਤੰਬਰ ਨੂੰ ਵੰਗਾਰ ਰੈਲੀ ਦੀਆਂ ਤਿਆਰੀਆਂ ਸਬੰਧੀ ਸੱਦਾ ਸਿੰਘ ਵਾਲਾ,ਕਰਮਗੜ੍ਹ ਔਤਾਂਵਾਲੀ,ਬੁਰਜ ਢਿੱਲਵਾਂ ਵਿਚ ਲਾਮਬੰਦੀ ਰੈਲੀਆਂ ਕੀਤੀਆਂ ਗਈਆਂ। ਮਹਿਲਾ ਆਗੂ ਐਡਵੋਕੇਟ ਬਲਵੀਰ ਕੌਰ ਨੇ ਦੱਸਿਆ ਕਿ 14 ਸਤੰਬਰ ਨੂੰ ਪਾਰਲੀਮੈਂਟ ਸੈਸ਼ਨ ਹੋ ਰਿਹਾ ਹੈ, ਉਸ ਦਿਨ ਹੀ ਕਿਸਾਨ ਵਿਰੋਧੀ ਆਰਡੀਨੈਂਸ ਦਾ ਵਿਰੋਧ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਿਸ ਦੇ ਤਹਿਤ ਪੰਜਾਬ ਦੀਆਂ ਦਸ ਕਿਸਾਨ ਜਥੇਬੰਦੀਆਂ ਬਰਨਾਲਾ ਸਮੇਤ ਪੰਜ ਜਗ੍ਹਾ ਭਾਰੀ ਇਕੱਠ ਕਰਕੇ ਵਿਰੋਧ ਕਰਨਗੀਆਂ।ਇਸ ਮੌਕੇ ਮਹਿੰਦਰ ਸਿੰਘ ਭੈਣੀਬਾਘਾ, ਮੱਖਣ ਸਿੰਘ ਮਾਨ, ਨਛੱਤਰ ਸਿੰਘ, ਨੈਬ ਸਿੰਘ, ਦਰਸ਼ਨ ਸਿੰਘ ਤੇ ਕੁਲਵੰਤ ਸਿੰਘ ਹਾਜ਼ਰ ਸਨ। -ਪੱਤਰ ਪ੍ਰੇਰਕ