ਜੋਗਿੰਦਰ ਸਿੰਘ ਮਾਨ
ਮਾਨਸਾ, 8 ਅਗਸਤ
ਮਾਨਸਾ ਨੇੜਲੇ ਪਿੰਡ ਕੋਟਧਰਮੂ ਵਿਖੇ ਸੀਪੀਆਈ (ਐੱਮ) ਤਹਿਸੀਲ ਸਰਦੂਲਗੜ੍ਹ ਜਥੇਬੰਦਕ ਕਾਨਫਰੰਸ ਚਾਰ ਮੈਂਬਰੀ ਪ੍ਰਧਾਨਗੀ ਮੰਡਲ ਕ੍ਰਮਵਾਰ ਸਾਧੂ ਸਿੰਘ ਰਾਮਾਨੰਦੀ, ਅਵਤਾਰ ਛਾਪਿਆਂਵਾਲੀ, ਗੁਰਪਿਆਰ ਸਿੰਘ ਫੱਤਾ ਅਤੇ ਤੇਜਾ ਸਿੰਘ ਹੀਰਕਾ ਦੀ ਪ੍ਰਧਾਨਗੀ ਹੇਠ ਸਫਲਤਾਪੂਰਵਕ ਸੰਪੰਨ ਹੋਈ। ਕਾਨਫਰੰਸ ਦੇ ਸ਼ੁਰੂਆਤ ਵਿੱਚ ਦੋ ਮਿੰਟ ਦਾ ਮੋਨ ਧਾਰਨ ਕਰਕੇ ਵਿਛੜੇ ਸਾਥੀਆਂ ਨੂੰ ਸ਼ਰਧਾਂਜਲੀਆ ਭੇਟ ਕੀਤੀਆਂ।ਕਾਨਫਰੰਸ ਦਾ ਉਦਘਾਟਨ ਕਰਦਿਆਂ ਸੀਪੀਆਈ (ਐੱਮ) ਦੇ ਸੂਬਾ ਸਕੱਤਰੇਤ ਮੈਂਬਰ ਤੇ ਜ਼ਿਲ੍ਹਾ ਸਕੱਤਰ ਐਡਵੋਕੇਟ ਕੁਲਵਿੰਦਰ ਸਿੰਘ ਉੱਡਤ ਨੇ ਕਿਹਾ ਮੋਦੀ ਸਰਕਾਰ ਦੁਆਰਾ ਸੰਵਿਧਾਨਕ ਸੰਸਥਾਵਾਂ ਦਾ ਘਾਣ ਕੀਤਾ ਜਾ ਰਿਹਾ ਹੈ ਤੇ ਸੰਘਰਸ ਕਰ ਰਹੇ ਲੋਕਾਂ ਦੀ ਆਵਾਜ਼ ਸੁਣੀ ਨਹੀ ਜਾ ਰਹੀ। ਉਨ੍ਹਾਂ ਕਿਹਾ ਕਿ ਦੇਸ਼ ਦਾ ਕਿਸਾਨ ਇਤਿਹਾਸਕ ਕਿਸਾਨੀ ਸੰਘਰਸ਼ ਲੜ ਰਿਹਾ ਹੈ ਤੇ ਮੋਦੀ ਹਕੂਮਤ ਕਿਸਾਨਾਂ ਦੀ ਸਾਰ ਲੈਣ ਦੀ ਥਾਂ ਕੋਝੇ ਹੱਥਕੰਡੇ ਵਰਤ ਰਹੀ ਹੈ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਹੀ ਕੀਤੇ ਅਤੇ ਵਿਧਾਨ ਸਭਾ ਚੋਣਾਂ ਵਿੱਚ ਕੈਪਟਨ ਸਰਕਾਰ ਨੂੰ ਇਸ ਦਾ ਖਮਿਆਜ਼ਾ ਭੁਗਤਣਾ ਪਵੇਗਾ। ਪਿਛਲੇ ਕੰਮਾਂ ਦੀ ਰਿਪੋਰਟ ਤਹਿਸੀਲ ਸਕੱਤਰ ਕਾਮਰੇਡ ਬਲਦੇਵ ਸਿੰਘ ਬਾਜੇਵਾਲਾ ਨੇ ਪੇਸ਼ ਕੀਤੀ ਅਤੇ ਬਹਿਸ ਉਪਰੰਤ ਰਿਪੋਰਟ ਪਾਸ ਸਰਬਸੰਮਤੀ ਨਾਲ ਪਾਸ ਕਰ ਦਿੱਤੀ ਗਈ। ਇਸ ਮੌਕੇ ’ਤੇ ਤਹਿਸੀਲ ਸਰਦੂਲਗੜ੍ਹ-19 ਮੈਂਬਰੀ ਕਮੇਟੀ ਦੀ ਚੋਣ ਕੀਤੀ ਗਈ ਅਤੇ ਸਰਬਸੰਮਤੀ ਨਾਲ ਤਹਿਸੀਲ ਸਕੱਤਰ ਕਾਮਰੇਡ ਗੁਰਪਿਆਰ ਸਿੰਘ ਫੱਤਾ ਨੂੰ ਚੁਣ ਲਿਆ ਗਿਆ।