ਹੰਡਿਆਇਆ (ਪੱਤਰ ਪ੍ਰੇਰਕ): ਗੁਰੂ ਅੰਗਦ ਦੇਵ ਵੈਟਰਨਰੀ ਅਤੇ ਪਸ਼ੂ ਵਿਗਿਆਨ ਯੂਨੀਵਰਸਿਟੀ ਲੁਧਿਆਣਾ ਦੇ ਉਪ ਕੁਲਪਤੀ ਡਾ. ਇੰਦਰਜੀਤ ਸਿੰਘ ਨੇ ਕ੍ਰਿਸ਼ੀ ਵਿਗਿਆਨ ਕੇਂਦਰ ਹੰਡਿਆਇਆ ਦਾ ਦੌਰਾ ਕੀਤਾ। ਕ੍ਰਿਸ਼ੀ ਵਿਗਿਆਨ ਕੇਂਦਰ ਦੇ ਐਸੋਸੀਏਟ ਡਾਇਰੈਕਟਰ ਡਾ. ਪ੍ਰਹਿਲਾਦ ਸਿੰਘ ਤੰਵਰ ਨੇ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਕਿਸਾਨਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਦੀ ਜਾਣਕਾਰੀ ਉਨ੍ਹਾਂ ਨੂੰ ਦਿੱਤੀ। ਇਸ ਮੌਕੇ ਉਪ ਕੁਲਪਤੀ ਨੇ ਸਿਖਿਆਰਥੀ ਕਿਸਾਨਾਂ ਨੂੰ ਸਹਾਇਕ ਧੰਦੇ ਬਾਰੇ ਪ੍ਰੇਰਿਤ ਕੀਤਾ। ਉਨ੍ਹਾਂ ਨੇ ਸਿਖਿਆਰਥੀਆਂ ਨੂੰ ਮੁਰਗੀਆਂ ਦੇ ਚੂਜ਼ੇ ਵੀ ਵੰਡੇ।