ਪੱਤਰ ਪ੍ਰੇਰਕ
ਸ਼ਹਿਣਾ, 12 ਨਵੰਬਰ
ਸ੍ਰੀ ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਪਾਤਸ਼ਾਹੀ ਛੇਵੀਂ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਬਾਜ਼ਾਰਾਂ ਅਤੇ ਮੁਹੱਲਿਆਂ ਵਿੱਚੋਂ ਲੰਘਿਆ। ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਨੇ ਕੀਤੀ। ਸਰਪੰਚ ਨਾਜ਼ਮ ਸਿੰਘ ਅਤੇ ਗ੍ਰਾਮ ਪੰਚਾਇਤ ਵੱਲੋਂ ਪੰਚਾਇਤਘਰ ਅੱਗੇ ਪੰਜ ਪਿਆਰਿਆਂ ਨੂੰ ਸਿਰੋਪੇ ਦਿੱਤੇ ਗਏ। ਅਮਨਦੀਪ ਕੌਰ ਦੇ ਢਾਡੀ ਜੱਥੇ ਵੱਲੋਂ ਗੁਰਬਾਣੀ ਜਸ ਗਾਇਆ ਅਤੇ ਵਾਰਾਂ ਪੇਸ਼ ਕੀਤੀਆਂ। ਪ੍ਰਧਾਨ ਜੋਗਿੰਦਰ ਸਿੰਘ ਨੇ ਦੱਸਿਆ ਕਿ 13 ਨਵੰਬਰ ਨੂੰ ਅਖੰਡ ਪਾਠ ਅਰੰਭ ਹੋਵੇਗਾਅਤੇ 14 ਨਵੰਬਰ ਨੂੰ ਰਾਤ ਸਮੇਂ ਧਾਰਮਿਕ ਪ੍ਰੋਗਰਾਮ ਹੋਣਗੇ। 15 ਨਵੰਬਰ ਨੂੰ ਅਖੰਡ ਪਾਠ ਦੇ ਭੋਗ ਪਾਏ ਜਾਣਗੇ।
ਫਤਹਿਗੜ੍ਹ ਪੰਜਤੂਰ (ਪੱਤਰ ਪ੍ਰੇਰਕ): ਬਾਬੇ ਨਾਨਕ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਅਮਰਗੜ੍ਹ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਨਗਰ ਕੀਰਤਨ ਸਜਾਇਆ ਗਿਆ। ਮੁੱਖ ਗ੍ਰੰਥੀ ਗਿਆਨੀ ਹਰਬੰਸ ਸਿੰਘ ਨੇ ਅਰਦਾਸ ਕਰ ਕੇ ਨਗਰ ਕੀਰਤਨ ਨੂੰ ਰਵਾਨਾ ਕੀਤਾ। ਨਗਰ ਕੀਰਤਨ ਦਾ ਸੰਗਤ ਵੱਲੋਂ ਸਵਾਗਤ ਕੀਤਾ ਗਿਆ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਮਾਸਟਰ ਕੁਲਵੰਤ ਸਿੰਘ ਵਿਰਦੀ, ਮਿਸਤਰੀ ਬਲਜਿੰਦਰ ਸਿੰਘ, ਗੁਰਚਰਨ ਸਿੰਘ, ਦਲਬੀਰ ਸਿੰਘ ਦਰਦੀ ਅਤੇ ਮੰਗਾ ਸਿੰਘ ਹਾਜ਼ਰ ਸਨ। ਇੱਥੇ ਜੋਗੇਵਾਲਾ ਸੜਕ ’ਤੇ ਸਥਿਤ ਲਲਿਹਾਂਦੀ ਪੈਟਰੋਲ ਪੰਪ ਦੇ ਪ੍ਰਬੰਧਕਾਂ ਗੁਰਨਾਮ ਸਿੰਘ ਵਿਰਕ, ਮਨਜੀਤ ਸਿੰਘ ਵਿਰਕ, ਸਾਬਕਾ ਸਰਪੰਚ ਦਰਸ਼ਨ ਸਿੰਘ ਅਤੇ ਕੁਲਵੰਤ ਸ਼ਰਮਾ ਨੇ ਨਗਰ ਕੀਰਤਨ ਦਾ ਵਿਸ਼ੇਸ਼ ਸਵਾਗਤ ਕੀਤਾ ਅਤੇ ਪੰਜ ਪਿਆਰਿਆਂ ਨੂੰ ਸਿਰੋਪਾਓ ਭੇਂਟ ਕੀਤੇ ਗਏ।