ਪੱਤਰ ਪ੍ਰੇਰਕ
ਮਾਨਸਾ, 17 ਅਕਤੂਬਰ
ਪੰਜਾਬ ਨੰਬਰਦਾਰ ਯੂਨੀਅਨ ਨੇ ਖੇਤੀ ਕਾਨੂੰਨਾਂ ਦਾ ਵਿਰੋਧ ਕਰਦਿਆਂ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੱਤੀ ਗਈ ਹੈ ਕਿ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਜੇਕਰ ਰੱਦ ਨਾ ਕੀਤਾ ਗਿਆ ਤਾਂ ਮਾਨਸਾ ਜ਼ਿਲ੍ਹੇ ਦੇ ਨੰਬਰਦਾਰ ਜਾਇਦਾਦੀ ਰਜਿਸਟਰੀਆਂ ਨਹੀਂ ਕਰਵਾਉਣਗੇ। ਉਨ੍ਹਾਂ ਸਰਕਾਰ ਦੇ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਕਾਲੇ ਕਾਨੂੰਨ ਗਰਦਾਨਦਿਆਂ ਸਿਰਾਂ ਉਪਰ ਕਾਲੀਆਂ ਪੱਟੀਆਂ ਬੰਨ ਕੇ ਨੰਬਰਦਾਰ ਭਵਨ ਤੋਂ ਲੈ ਕੇ ਮਾਨਸਾ ਸ਼ਹਿਰ ਦੇ ਮੁੱਖ ਬਜ਼ਾਰਾਂ ਵਿੱਚ ਰੋਸ ਵਜੋਂ ਪੈਦਲ ਮਾਰਚ ਕੱਢਿਆ ਗਿਆ। ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਨਾਜਰ ਸਿੰਘ ਖਿਆਲਾ ਨੇ ਕਿਹਾ ਕਿ ਜੇਕਰ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਨਾ ਕੀਤੇ ਗਏ ਤਾਂ ਸਮੂਹ ਜ਼ਿਲ੍ਹੇ ਦੇ ਨੰਬਰਦਾਰ ਰਜਿਸਟਰੀਆਂ ਨਹੀਂ ਕਰਵਾਉਣਗੇ।