ਪੱਤਰ ਪ੍ਰੇਰਕ
ਮਾਨਸਾ, 29 ਅਗਸਤ
ਨਹਿਰੂ ਯੁਵਾ ਕੇਂਦਰ ਮਾਨਸਾ ਵੱਲੋਂ ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਦਾ ਜਨਮ ਦਿਨ ਕੌਮੀ ਖੇਡ ਦਿਵਸ ਵਜੋਂ ਮਨਾਇਆ ਗਿਆ। ਸਮਾਗਮ ਨੂੰ ਸੰਬੋਧਨ ਕਰਦਿਆਂ ਮਾਨਸਾ ਦੇ ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ) ਸੰਜੀਵ ਕੁਮਾਰ ਗੋਇਲ ਨੇ ਕਿਹਾ ਕਿ ਖੇਡਾਂ ਨਾਲ ਨੌਜਵਾਨਾਂ ਵਿੱਚ ਅਨੁਸਾਸ਼ਨ ਆਉਂਦਾ ਹੈ ਅਤੇ ਉਨ੍ਹਾਂ ਵਿੱਚ ਮੁਕਾਬਲੇ ਦੀ ਭਾਵਨਾ ਪੈਦਾ ਹੁੰਦੀ ਹੈ। ਖੇਡਾਂ ਨੌਜਵਾਨਾਂ ਦੇ ਅੱਗੇ ਵਧਣ ’ਚ ਵੀ ਸਹਾਈ ਹੁੰਦੀਆਂ ਹੈ।
ਨਹਿਰੂ ਯੁਵਾ ਕੇਂਦਰ ਮਾਨਸਾ ਦੇ ਪ੍ਰੋਗਰਾਮ ਅਧਿਕਾਰੀ ਡਾ. ਸੰਦੀਪ ਘੰਡ ਨੇ ਦੱਸਿਆ ਕਿ ਸਮਾਗਮ ਵਿੱਚ ਵੱਖ-ਵੱਖ ਖੇਡਾਂ ਵਿੱਚ ਪ੍ਰਾਪਤੀਆਂ ਹਾਸਲ ਕਰਨ ਵਾਲੇ ਖਿਡਾਰੀਆ ਦਾ ਸਨਮਾਨ ਵੀ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਦਾਤੇਵਾਸ ਵਿਖੇ ਵੁਸ਼ੂ ਵਿੱਚ ਕੌਮੀ ਪੱਧਰ ’ਤੇ ਪਹਿਲੇ ਸਥਾਨ ਵਾਲੀ ਟੀਮ ਦੇ ਖਿਡਾਰੀ ਚੇਤਨ ਸ਼ਰਮਾ, ਡਿੰਪਲ ਅਤੇ ਤੁਸ਼ਾਰ ਨੂੰ ਸਨਾਮਨਿਤ ਕੀਤਾ ਗਿਆ।ਉਨ੍ਹਾਂ ਦੱਸਿਆ ਕਿ ਫੱਤਾ ਮਾਲੋਕਾ ਦੀ ਲੜਿਕਆਂ ਅਤੇ ਲੜਕੀਆਂ ਦੀ ਹੈਂਡਬਾਲ ਟੀਮ, ਜਿੰਨਾਂ ਨੇ ਰਾਜ ਪੱਧਰ ’ਤੇ ਪਹਿਲਾਂ ਅਤੇ ਕੌਮੀ ਪੱਧਰ ਦੇ ਮੁਕਾਬਲੇ ਵਿੱਚ ਭਾਗ ਲਿਆ, ਨੂੰ ਸਨਮਾਨਿਤ ਕੀਤਾ ਗਿਆ।