ਪੱਤਰ ਪ੍ਰੇਰਕ
ਮਾਨਸਾ, 13 ਮਈ
ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਵੱਖ-ਵੱਖ ਭਲਾਈ ਸਕੀਮਾਂ ਲਈ ਪ੍ਰਾਪਤ ਹੋਣ ਵਾਲੀਆਂ ਗਰਾਂਟਾਂ ਗਰੀਬ ਅਤੇ ਲੋੜਵੰਦ ਲੋਕਾਂ ਨੂੰ ਮੁਹੱਈਆ ਕਰਵਾਉਣ ਲਈ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਹਰੇਕ ਪਿੰਡ ਅਤੇ ਸ਼ਹਿਰ ਪੱਧਰ ’ਤੇ ਐੱਮ.ਸੀ. ਅਤੇ ਸਰਪੰਚਾਂ ਨਾਲ ਤਾਲਮੇਲ ਕਰ ਕੇ ਯੋਗ ਲਾਭਪਤਾਰੀਆਂ ਨੂੰ ਸਰਕਾਰ ਦੀਆਂ ਸਕੀਮਾਂ ਦਾ ਲਾਭ ਦਿੱਤਾ ਜਾ ਸਕਦਾ ਹੈ। ਉਹ ਅੱਜ ਇੱਥੇ ਬੱਚਤ ਭਵਨ ਵਿੱਚ ਜ਼ਿਲ੍ਹਾ ਪੱਧਰੀ ਵਿਕਾਸ ਤੇ ਨਿਗਰਾਨ ਕਮੇਟੀ ਦੇ ਮੈਂਬਰਾਂ ਨੂੰ ਸੰਬੋਧਨ ਕਰ ਰਹੇ ਸਨ। ਕਮੇਟੀ ਦੇ ਚੇਅਰਪਰਸਨ ਬੀਬੀ ਬਾਦਲ ਨੇ ਸਬੰਧਤ ਅਧਿਕਾਰੀਆਂ ਨੂੰ ਲੋੜਵੰਦਾਂ ਤੱਕ ਭਲਾਈ ਸਕੀਮਾਂ ਦਾ ਲਾਭ ਪਹੁੰਚਾਉਣ ਲਈ ਨਿਰਦੇਸ਼ ਜਾਰੀ ਕੀਤੇ।