ਰਾਜਵਿੰਦਰ ਰੌਂਤਾ
ਨਿਹਾਲ ਸਿੰਘ ਵਾਲਾ, 18 ਸਤੰਬਰ
ਪਿੰਡ ਭਾਗੀ ਕੇ ਦੇ ਸਾਬਕਾ ਸਰਪੰਚ ਹਰਪ੍ਰੀਤ ਸਿੰਘ ਦੀ ਕੈਨੇਡਾ ਦੇ ਕੈਲਗਰੀ ਵਿੱਚ ਦਿਲ ਦਾ ਦੌਰਾ ਪੈਣ ਕਰਕੇ ਮੌਤ ਹੋ ਗਈ। ਉਹ ਪੰਜ ਸਾਲ ਤੋਂ ਕੈਨੇਡਾ ਵਿੱਚ ਆਪਣੀ ਪਤਨੀ ਤੇ ਦੋ ਬੱਚਿਆਂ ਨਾਲ ਰਹਿ ਰਿਹਾ ਸੀ। ਹਰਪ੍ਰੀਤ ਦੀ ਭੈਣ ਅਮਰਪ੍ਰੀਤ ਕੌਰ ਨੇ ਦੱਸਿਆ ਕਿ ਸਵੇਰੇ ਪਤਾ ਲੱਗਣ ’ਤੇ ਐਂਬੂਲੈਂਸ ਬੁਲਾਈ ਗਈ ਪਰ ਉਦੋਂ ਤੱਕ ਉਸ ਦੀ ਮੌਤ ਹੋ ਚੁੱਕੀ ਸੀ। ਹਰਪ੍ਰੀਤ ਸਿੰਘ ਭਾਗੀ ਕੇ ਸਾਬਕਾ ਅਧਿਆਪਕ ਆਗੂ ਪ੍ਰਿੰਸੀਪਲ ਜੁਗਿੰਦਰ ਸਿੰਘ ਦਾ ਪੁੱਤਰ ਸੀ। ਉਹ ਪਿੰਡ ਦਾ ਸਰਪੰਚ, ਬਲਾਕ ਸਮਿਤੀ ਮੈਂਬਰ ਅਤੇ ਅਕਾਲੀ ਦਲ ਦਾ ਸਰਗਰਮ ਆਗੂ ਸੀ। ਬਰਜਿੰਦਰ ਸਿੰਘ ਮੱਖਣ ਬਰਾੜ, ਡਾਕਟਰ ਸੁਖਦੇਵ ਸਿਰਸਾ, ਤੇਜਾ ਸਿੰਘ ਰੌਂਤਾ, ਚੇਅਰਮੈਨ ਭਾਰਤੀ ਪੱਤੋਂ ਅਤੇ ਵੱਖ ਵੱਖ ਸਿਆਸੀ ਸਾਹਿਤਕ ਸਮਾਜਿਕ ਸਖਸ਼ੀਅਤਾਂ ਨੇ ਭਾਗੀ ਕੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਹੈ।