ਰਾਜਵਿੰਦਰ ਰੌਂਤਾ
ਨਿਹਾਲ ਸਿੰਘ ਵਾਲਾ, 22 ਫਰਵਰੀ
ਜ਼ਮੀਨੀ ਘੋਲ਼ ਦੇ ਸ਼ਹੀਦ ਸਾਧੂ ਸਿੰਘ ਤਖਤੂਪੁਰਾ ਦੀ 12ਵੀਂ ਬਰਸੀ ਪਿੰਡ ਤਖਤੂਪੁਰਾ ਵਿਖੇ ਭਾਰਤੀ ਕਿਸਾਨ ਯੂਨੀਅਨ (ਏਕਤਾ) ਉਗਰਾਹਾਂ ਦੀ ਅਗਵਾਈ ਹੇਠ ਮਨਾਈ ਗਈ। ਇਸ ਸਮੇਂ ਸੈਂਕੜੇ ਕਿਸਾਨ ਮਜ਼ਦੂਰ, ਔਰਤਾਂ, ਮਰਦਾਂ ਵੱਲੋਂ ਤਖਤੂਪੁਰਾ ਨੂੰ ਸ਼ਰਧਾਂਜਲੀ ਦਿੱਤੀ ਗਈ। ਬੀਕੇਯੂ (ਏਕਤਾ) ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ 2010 ਵਿੱਚ ਰਾਵੀ ਦੇ ਕੰਢੇ ਜ਼ਿਲ੍ਹਾ ਅੰਮ੍ਰਿਤਸਰ ਦੀ ਅਜਨਾਲਾ ਤਹਿਸੀਲ ਵਿਖੇ ਅਬਾਦਕਾਰਾਂ ਕਿਸਾਨਾਂ ਨੂੰ ਜ਼ਮੀਨੀ ਹੱਕ ਦਿਵਾਉਣ ਲਈ ਲੜਦਿਆਂ ਸਾਧੂ ਸਿੰਘ ਤਖਤੂਪੁਰਾ ਸ਼ਹੀਦੀ ਜਾਮ ਪੀ ਗਿਆ ਸੀ। ਇਸ ਸਮੇਂ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਸੈਦੋਕੇ, ਬੂਟਾ ਸਿੰਘ ਭਾਗੀਕੇ, ਕੁਲਦੀਪ ਕੌਰ ਕੁੱਸਾ ਨੇ ਸੰਬੋਧਨ ਕੀਤਾ। ਗੁਰਦੇਵ ਸਿੰਘ ਕਿਸ਼ਨਪੁਰਾ, ਗੁਰਚਰਨ ਸਿੰਘ ਰਾਮਾਂ, ਚਮਕੌਰ ਸਿੰਘ ਨੈਣੈਵਾਲ,ਰੂਪ ਸਿੰਘ ਛੰਨਾਂ, ਨੌਜਵਾਨ ਭਾਰਤ ਸਭਾ ਦੇ ਆਗੂ ਕਰਮ ਰਾਮਾਂ, ਗੁਰਮੁਖ ਹਿੰਮਤਪੁਰਾ, ਮਜ਼ਦੂਰ ਆਗੂ ਦਰਸ਼ਨ ਹਿੰਮਤਪੁਰਾ, ਬਲਵੰਤ ਬਾਘਾਪੁਰਾਣਾ, ਡੀਟੀਐਫ ਆਗੂ ਅਮਨਦੀਪ ਮਾਛੀਕੇ, ਕਿਸਾਨ ਆਗੂ ਮੋਠੂ ਸਿੰਘ ਕੋਟੜਾ ਨੇ ਵੀ ਵਿਚਾਰ ਸਾਂਝੇ ਕੀਤੇ।