ਪਰਮਜੀਤ ਸਿੰਘ
ਫਾਜ਼ਿਲਕਾ, 13 ਅਗਸਤ
ਪੰਜਾਬ ਦੇ ਮਾਲ, ਪੁਨਰਵਾਸ ਅਤੇ ਆਫ਼ਤ ਪ੍ਰਬੰਧਨ ਮਹਿਕਮਿਆਂ ਦੇ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਇੱਥੇ ਸਮਾਗਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਧਿਕਾਰੀ ਲੋਕਾਂ ਨੂੰ ਬਿਹਤਰੀਨ ਸੇਵਾਵਾਂ ਯਕੀਨੀ ਬਣਾਉਣ। ਇਸ ਦੌਰਾਨ ਸ੍ਰੀ ਕਾਂਗੜ ਨੇ ਅੱਜ ਇੱਥੇ ਜ਼ਿਲ੍ਹਾ ਯੋਜਨਾ ਬੋਰਡ ਦੇ ਨਵ-ਨਾਮਜ਼ਦ ਚੇਅਰਮੈਨ ਬਲਬੀਰ ਸਿੰਘ ਦਾਨੇਵਾਲੀਆਂ ਨੂੰ ਅਹੁਦਾ ਸੰਭਾਲਿਆ।
ਸ੍ਰੀ ਕਾਂਗੜ ਨੇ ਇਸ ਮੌਕੇ ਸੰਬੋਧਨ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਆਪਣੇ ਨਾਗਰਿਕਾਂ ਨੂੰ ਬਿਹਤਰ ਸੁਵਿਧਾਵਾਂ ਦੇਣ ਲਈ ਵਚਨਬੱਧ ਹੈ। ਉਨ੍ਹਾਂ ਨੇ ਇਸ ਮੌਕੇ ਹਾਜ਼ਰ ਅਧਿਕਾਰੀਆਂ ਨੂੰ ਵੀ ਕਿਹਾ ਕਿ ਲੋਕਾਂ ਨੂੰ ਚੰਗੀਆਂ ਸੇਵਾਵਾਂ ਮੁਹੱਈਆ ਯਕੀਨੀ ਬਣਾਈਆਂ ਜਾਣ।
ਚੇਅਰਮੈਨ ਸ੍ਰੀ ਦਾਨੇਵਾਲੀਆਂ ਨੇ ਆਪਣੀ ਨਿਯੁਕਤੀ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਦਾ ਧੰਨਵਾਦ ਕੀਤਾ।ਇਸ ਮੌਕੇ ਨਗਰ ਨਿਗਮ ਅਬੋਹਰ ਦੇ ਮੇਅਰ ਵਿਮਲ ਠਠਈ, ਅਜੀਤ ਸਹਾਰਨ, ਨਗਰ ਕੌਂਸਲ ਫਾਜ਼ਿਲਕਾ ਦੇ ਪ੍ਰਧਾਨ ਸੁਰਿੰਦਰ ਸਚਦੇਵਾ, ਮਾਰਕੀਟ ਕਮੇਟੀ ਚੇਅਰਮੈਨ ਪ੍ਰੇਮ ਸਿੰਘ ਕੁਲਰੀਆ, ਸੰਜੀਵ ਤਰੀਕਾ, ਬੀਡੀ ਕਾਲੜਾ, ਗੰਗਾਧਰ ਬਾਂਸਲ ਆਦਿ ਵੀ ਮੌਜੂਦ ਸਨ।