ਖੇਤਰੀ ਪ੍ਰਤੀਨਿਧ
ਬਰਨਾਲਾ, 22 ਅਕਤੂਬਰ
ਉਚੇਰੀ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਇਤਿਹਾਸਕ ਫ਼ੈਸਲਾ ਲੈਂਦਿਆਂ ਮੁਲਾਜ਼ਮਾਂ ਲਈ ਜਿੱਥੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਨੂੰ ਸਿਧਾਂਤਕ ਮਨਜ਼ੂਰੀ ਦਿੱਤੀ ਗਈ ਹੈ, ਉੱਥੇ ਦੀਵਾਲੀ ਦਾ ਤੋਹਫਾ ਦਿੰਦੇ ਹੋਏ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਲਈ 6 ਫ਼ੀਸਦੀ ਡੀਏ ਵਿੱਚ ਵਾਧਾ ਕੀਤਾ ਗਿਆ ਹੈ। ਉਨ੍ਹਾਂ ਇਸ ਫ਼ੈਸਲੇ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ। ਮੰਤਰੀ ਮੀਤ ਹੇਅਰ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਵਰਗ ਦੀ ਖੁਸ਼ਹਾਲੀ ਲਈ ਵਚਨਬੱਧ ਹੈ ਤੇ ਪੰਜਾਬ ਦੀ ਖੁਸ਼ਹਾਲੀ ਲਈ ਮੁਲਾਜ਼ਮ ਵਰਗ ਵੱਡਾ ਧੁਰਾ ਹੈ।