ਪੱਤਰ ਪ੍ਰੇਰਕ
ਭੁੱਚੋ ਮੰਡੀ, 6 ਅਪਰੈਲ
ਭਾਰਤੀ ਜਨਤਾ ਪਾਰਟੀ ਵੱਲੋਂ ਜ਼ਿਲ੍ਹਾ ਮੀਤ ਪ੍ਰਧਾਨ ਰਾਜੀਵ ਟੀਨੂੰ ਦੀ ਅਗਵਾਈ ਹੇਠ ਪਾਰਟੀ ਦਾ ਸਥਾਪਨਾ ਦਿਵਸ ਮਨਾਇਆ ਗਿਆ। ਇਸ ਮੌਕੇ ਸੂਬਾ ਕਮੇਟੀ ਮੈਂਬਰ ਵਿਨੋਦ ਬਿੰਟਾ ਵੀ ਪਹੁੰਚੇ। ਭਾਜਪਾ ਆਗਆਂ ਨੇ ਭਾਰਤ ਮਾਤਾ ਦੀ ਤਸਵੀਰ ਅੱਗੇ ਫੁੱਲ ਅਰਪਿਤ ਕੀਤੇ ਅਤੇ ਸ਼ਿਆਮਾ ਪ੍ਰਸਾਦ ਮੁਖਰਜੀ ਅਤੇ ਦੀਨ ਦਿਆਲ ਉਪਾਧਿਆਏ ਨੂੰ ਯਾਦ ਕੀਤਾ। ਆਗੂਆਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਦੇਸ਼ ਦਾ ਵੱਡੇ ਪੱਧਰ ’ਤੇ ਵਿਕਾਸ ਹੋਇਆ ਹੈ ਤੇ ਭਾਜਪਾ ਦੋ ਸੀਟਾਂ ਤੋਂ ਸ਼ੁਰੂ ਹੋ ਕੇ ਭਾਰਤ ਵਿੱਚ ਸਭ ਤੋਂ ਵੱਡੀ ਪਾਰਟੀ ਵਜੋਂ ਉੱਭਰੀ ਹੈ। ਉਨ੍ਹਾਂ ਵਰਕਰਾਂ ਨੂੰ ਲੋਕ ਸਭਾ ਚੋਣਾਂ ਵਿੱਚ ਤਨਦੇਹੀ ਨਾਲ ਫ਼ਰਜ਼ ਨਿਭਾਉਣ ਦੀ ਅਪੀਲ ਕੀਤੀ। ਇਸ ਮੌਕੇ ਨਰੇਸ਼ ਬਾਂਸਲ, ਲਵਨੀਸ ਲਵਲੀ, ਵਿਕਰਮ ਸ਼ਰਮਾ, ਦਿਨੇਸ਼ ਕੁਮਾਰ, ਜਸਵਿੰਦਰ ਭੁੱਲਰ, ਜਤਿੰਦਰ ਸ਼ਰਮਾ, ਜਤਿੰਦਰ ਗੋਗੀ, ਗੁਰਚਰਲ ਮਾਨ ਤੇ ਜਲੌਰ ਸਿੰਘ ਹਾਜ਼ਰ ਸਨ।
ਬਠਿੰਡਾ (ਪੱਤਰ ਪ੍ਰੇਰਕ): ਭਾਜਪਾ ਨੇ ਅੱਜ ਪਾਰਟੀ ਦਾ 44ਵਾਂ ਸਥਾਪਨਾ ਦਿਵਸ ਮਨਾਇਆ ਹੈ। ਭਾਜਪਾ ਬਠਿੰਡਾ ਸ਼ਹਿਰੀ ਦੇ ਪ੍ਰਧਾਨ ਸਰੂਪ ਸਿੰਗਲਾ ਦੀ ਪ੍ਰਧਾਨਗੀ ਹੇਠ ਭਾਜਪਾ ਦੇ ਜ਼ਿਲ੍ਹਾ ਦਫ਼ਤਰ ਵਿੱਚ ਸਥਾਪਨਾ ਦਿਵਸ ਮਨਾਉਣ ਸਬੰਧੀ ਪ੍ਰੋਗਰਾਮ ਕਰਵਾਇਆ ਗਿਆ| ਇਸ ਮੌਕੇ ਸੂਬਾ ਜਨਰਲ ਸਕੱਤਰ ਦਿਆਲ ਦਾਸ ਸੋਢੀ ਨੇ ਵੀ ਸ਼ਿਰਕਤ ਕੀਤੀ। 80 ਦੇ ਦਹਾਕੇ ਤੋਂ ਸੇਵਾ ਕਰ ਰਹੇ ਸੀਨੀਅਰ ਵਰਕਰ ਸਨਮਾਨੇ ਗਏ।
ਬੁਢਲਾਡਾ (ਨਿੱਜੀ ਪੱਤਰ ਪ੍ਰੇਰਕ): ਇੱਥੇ ਭਾਜਪਾ ਆਗੂ ਅਤੇ ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਦੀ ਅਗਵਾਈ ’ਚ ਭਾਜਪਾ ਦੇ 44ਵੇਂ ਸਥਾਪਨਾ ਦਿਵਸ ਸਬੰਧੀ ਸਮਾਗਮ ਕਰਵਾਇਆ ਗਿਆ।
ਭਾਜਪਾ ਨੇ ਲਾਮਿਸਾਲ ਵਿਕਾਸ ਕੀਤਾ: ਖੱਟਰ
ਸਿਰਸਾ (ਨਿੱਜੀ ਪੱਤਰ ਪ੍ਰੇਰਕ): ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਭਾਜਪਾ ਦੇ ਸ਼ਾਸਨ ਦੌਰਾਨ ਸੂਬੇ ਦੇ ਵਿਕਾਸ ਦਾ ਸੁਫ਼ਨਾ ਪੂਰਾ ਹੋਇਆ ਹੈ। ਭਾਜਪਾ ਸਰਕਾਰ ਨੇ ਨੌਜਵਾਨਾਂ ਲਈ ਜੋ ਕੁਝ ਕੀਤਾ ਹੈ ਉਹ ਅੱਜ ਤੱਕ ਕੋਈ ਨਹੀਂ ਕਰ ਸਕਿਆ। ਸਾਬਕਾ ਮੁੱਖ ਮੰਤਰੀ ਨੇ ਸਥਾਪਨਾ ਦਿਵਸ ਮੌਕੇ ਲੋਕ ਸਭਾ ਉਮੀਦਵਾਰ ਡਾ. ਅਸ਼ੋਕ ਤੰਵਰ ਦੀ ਚੋਣ ਮੁਹਿੰਮ ਸਬੰਧੀ ਮੋਟਰਸਾਈਕਲ ਰੈਲੀ ਨੂੰ ਹਰੀ ਝੰਡੀ ਦਿਖਾਈ।