ਪੱਤਰ ਪ੍ਰੇਰਕ
ਮਮਦੋਟ, 2 ਜੁਲਾਈ
ਫਿਰੋਜ਼ਪੁਰ-ਫਾਜ਼ਿਲਕਾ ਸੜਕ ’ਤੇ ਪੈਂਦੇ ਜੰਗਾਂ ਵਾਲਾ ਮੋੜ ’ਤੇ ਬੀਤੀ ਸ਼ਾਮ ਕਾਰ ਅਤੇ ਮੋਟਰਸਾਈਕਲ ਚਾਲਕ ਦੀ ਹੋਈ ਜ਼ਬਰਦਸਤ ਟੱਕਰ ਵਿੱਚ ਮੋਟਰਸਾਈਕਲ ਚਾਲਕ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਹਰੀ ਸਿੰਘ ਪੁੱਤਰ ਬਹਾਲ ਸਿੰਘ ਪਿੰਡ ਸਦਰਦੀਨ ਵਾਲਾ ਖੇਤਾਂ ਤੋਂ ਘਰ ਵਾਪਸ ਆ ਰਿਹਾ ਸੀ ਤਾਂ ਕਾਰ ਚਾਲਕ ਵੱਲੋਂ ਮੋਟਰਸਾਈਕਲ ਨੂੰ ਜ਼ਬਰਦਸਤ ਟੱਕਰ ਮਾਰੀ ਜਿਸ ਕਾਰਨ ਹਰੀ ਸਿੰਘ ਦੀ ਮੌਕੇ ’ਤੇ ਮੌਤ ਹੋ ਗਈ ਅਤੇ ਕਾਰ ਚਾਲਕ ਮੌਕਾ ਤੋਂ ਫਰਾਰ ਹੋ ਗਿਆੇ ਮੋਟਰਸਾਈਕਲ ਨੂੰ ਟੱਕਰ ਮਾਰਨ ਤੋਂ ਬਾਅਦ ਕਾਰ ਖੇਤਾਂ ਵਿੱਚ ਪਲਟ ਗਈ ਅਤੇ ਮੋਟਰਸਾਈਕਲ ਦੇ ਖੱਪਚਰੇ ਉਡ ਗਏ। ਘਟਨਾ ਸਬੰਧੀ ਪੁਲਸ ਨੇ ਮਾਮਲਾ ਦਰਜ ਕਰ ਲਿਆ ਹੈ। ਪੁਲਸੀ ਅਧਿਕਾਰੀਆਂ ਦਾ ਕਹਿਣਾ ਹੈ ਕਿ ਮੁਲਜ਼ਮ ਨੂੰ ਜਲਦੀ ਕਾਬੂ ਕਰ ਲਿਆ ਜਾਵੇਗਾ।