ਮਾਨਸਾ: ਜ਼ਿਲ੍ਹਾ ਮੈਜਿਸਟਰੇਟ ਜਸਪ੍ਰੀਤ ਸਿੰਘ ਨੇ ਮਾਨਸਾ ਜ਼ਿਲ੍ਹੇ ਅੰਦਰ ਸਾਰੇ ਸ਼ਹਿਰਾਂ, ਕਸਬਿਆਂ ਅਤੇ ਪਿੰਡਾਂ ਦੇ ਨਰੋਈ ਸਿਹਤ ਵਾਲੇ ਸਾਰੇ ਬਾਲ ਵਿਅਕਤੀਆਂ ਨੂੰ ਅਮਨ ਤੇ ਕਾਨੂੰਨ ਦੀ ਸਥਿਤੀ ਕਾਇਮ ਰੱਖਣ ਲਈ, ਹਰ ਰੋਜ਼ ਸ਼ਾਮ ਨੂੰ 8 ਵਜੇ ਤੋਂ ਸਵੇਰੇ 5 ਵਜੇ ਤੱਕ ਗਸ਼ਤ ਕਰਨ ਅਤੇ ਠੀਕਰੀ ਪਹਿਰਾ ਦੇਣ ਦੀ ਡਿਊਟੀ ਨਿਭਾਉਣ ਦੇ ਆਦੇਸ਼ ਜਾਰੀ ਕੀਤੇ ਹਨ। ਇਹ ਹੁਕਮ 31 ਮਈ ਤੱਕ ਲਾਗੂ ਰਹਿਣਗੇ। -ਪੱਤਰ ਪ੍ਰੇਰਕ