ਬਠਿੰਡਾ: ਵਧੀਕ ਜ਼ਿਲ੍ਹਾ ਮੈਜਿਸਟਰੇਟ ਪਰਮਵੀਰ ਸਿੰਘ ਨੇ ਕਿਹਾ ਕਿ 20 ਅਕਤੂਬਰ 2021 ਦਿਨ ਨੂੰ ਭਗਵਾਨ ਵਾਲਮੀਕੀ ਪ੍ਰਗਟ ਉਤਸਵ ਦਿਵਸ ਮਨਾਇਆ ਜਾ ਰਿਹਾ ਹੈ, ਜਿਸ ਦੇ ਮੱਦੇਨਜ਼ਰ ਸ਼ਰਾਬ ਦੇ ਠੇਕੇ ਖੁੱਲ੍ਹਣ ਅਤੇ ਮੀਟ ਦੀ ਵਿਕਰੀ ’ਤੇ ਪੂਰਨ ਮਨਾਹੀ ਹੈ। ਉਨ੍ਹਾਂ ਇਹ ਹੁਕਮ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜਾਰੀ ਕੀਤੇ ਹਨ। -ਪੱਤਰ ਪ੍ਰੇਰਕ