ਪੱਤਰ ਪ੍ਰੇਰਕ
ਮਾਨਸਾ, 9 ਅਗਸਤ
ਇੱਥੇ ਵੱਖ-ਵੱਖ ਟਰੇਡ ਤੇ ਕਿਸਾਨ ਯੂਨੀਅਨਾਂ ਵੱਲੋਂ ਖੇਤੀ ਤੇ ਉਦਯੋਗ ਬਚਾਉਣ ਲਈ ਮੋਦੀ ਹਕੂਮਤ ਵੱਲੋਂ ਸਹੀ ਦਿਸ਼ਾ ਵਿੱਚ ਕਦਮ ਨਾ ਉਠਾਉਣ ਦੇ ਵਿਰੋਧ ਵਿੱਚ ਕੇਂਦਰ ਸਰਕਾਰ ਦੀ ਅਰਥੀ ਸਾੜੀ ਗਈ। ਬੁਲਾਰਿਆਂ ਦਾ ਕਹਿਣਾ ਹੈ ਕਿ ਦੇਸ਼ ਦੀ ਖੇਤੀ ਨੂੰ ਕਿਸਾਨਾਂ ਦੀ ਬਜਾਏ ਪੂੰਜੀਪਤੀਆਂ ਦੇ ਲਾਭ ਲਈ ਵਰਤਿਆ ਜਾਣ ਲੱਗਿਆ ਹੈ। ਸ਼ਹੀਦ ਸੇਵਾ ਸਿੰਘ ਠੀਕਰੀਵਾਲਾ ਚੌਕ ਵਿੱਚ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕਾਮਰੇਡ ਰਾਜਵਿੰਦਰ ਸਿੰਘ ਰਾਣਾ, ਕ੍ਰਿਸ਼ਨ ਚੌਹਾਨ, ਲਖਵੀਰ ਸਿੰਘ ਅਕਲੀਆ, ਮੱਖਣ ਸਿੰਘ ਭੈਣੀਬਾਘਾ, ਐਡਵੋਕੇਟ ਕੁਲਵਿੰਦਰ ਸਿੰਘ ਉਡਤ ਨੇ ਕਿਹਾ ਕਿ ਮੋਦੀ ਸਰਕਾਰ ਦੇਸ਼ ਦੇ ਉਨ੍ਹਾਂ ਵੱਡੇ ਘਰਾਣਿਆਂ ਨੂੰ ਲਾਭ ਦੇਣ ’ਤੇ ਉਤਰੀ ਹੋਈ ਹੈ।