ਰਾਜਿੰਦਰ ਸਿੰਘ ਮਰਾਹੜ
ਭਗਤਾ ਭਾਈ, 16 ਜੁਲਾਈ
ਆਮ ਆਦਮੀ ਪਾਰਟੀ ਵੱਲੋਂ ਲੋਕਾਂ ਨਾਲ ਜ਼ਮੀਨੀ ਪੱਧਰ ’ਤੇ ਜੁੜ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਲਈ ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਦੇ ਪਿੰਡ ਕੇਸਰ ਸਿੰਘ ਵਾਲਾ ਤੋਂ ਅੱਜ ‘ਸਾਡੇ ਪਿੰਡ ਸਾਡੇ ਲੋਕ’ ਮੁਹਿੰਮ ਸ਼ੁਰੂ ਕੀਤੀ ਗਈ। ਪਾਰਟੀ ਦੇ ਆਗੂ ਜਤਿੰਦਰ ਸਿੰਘ ਭੱਲਾ ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ ਇਸ ਮੁਹਿੰਮ ਦੀ ਸ਼ਰੂਆਤ ਪਾਰਟੀ ਦੇ ਸੀਨੀਅਰ ਆਗੂ ਨਛੱਤਰ ਸਿੰਘ ਸਿੱਧੂ ਨੇ ਰਬਿਨ ਕੱਟ ਕੇ ਕੀਤੀ। ਇਸ ਮੌਕੇ ਪਿੰਡ ਦੀ ਧਰਮਸ਼ਾਲਾ ਵਿੱਚ ਕੈਂਪ ਲਗਾ ਕੇ ਜਿੱਥੇ ਲੋੜਵੰਦ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ ਗਈਆਂ ਉੱਥੇ ਲੋਕਾਂ ਦੀਆਂ ਪੈਨਸ਼ਨਾਂ ਦੇ ਫਾਰਮ ਭਰੇ ਗਏ ਅਤੇ ਟਰੈਵਲ ਏਜੰਟਾਂ ਦੇ ਠੱਗੇ ਹੋਏ ਲੋਕਾਂ ਦੇ ਦੁੱਖੜੇ ਸੁਣੇ ਗਏ। ਸ੍ਰੀ ਭੱਲਾ ਨੇ ਦੋਸ਼ ਲਗਾਇਆ ਕਿ ਮੌਜੂਦਾ ਕਾਂਗਰਸ ਸਰਕਾਰ ਦੇ ਰਾਜ ਵਿਚ ਆਮ ਲੋਕਾਂ ਦੀ ਕੋਈ ਸੁਣਵਾਈ ਨਹੀਂ। ਇਸ ਸਥਿਤੀ ਵਿਚ ਪਾਰਟੀ ਨੇ ਇਹ ਮੁਹਿੰਮ ਚਲਾਉਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਹਲਕਾ ਰਾਮਪੁਰਾ ਫੂਲ ਦੇ ਸਾਰੇ ਪਿੰਡਾਂ ਤੇ ਕਸਬਿਆਂ ਵਿੱਚ ਇਹ ਕੈਂਪ ਲਗਾਏ ਜਾਣਗੇ। ਇਸ ਮੌਕੇ ਰਾਜਵਿੰਦਰ ਸਿੰਘ ਭਗਤਾ, ਜੱਸ ਭਗਤਾ, ਗੁਰਵਿੰਦਰ ਸਿੰਘ ਸੇਲਬਰਾਹ, ਮੋਹਣ ਸਿੰਘ ਕੇਸਰਵਾਲਾ, ਸਵਰਣ ਸਿੰਘ ਅਤੇ ਗੁਰਪ੍ਰੀਤ ਸਿੰਘ ਹਾਜ਼ਰ ਸਨ।