ਜ਼ੀਰਾ: ਸਿਵਲ ਹਸਪਤਾਲ ਜ਼ੀਰਾ ਵਿਚ ਸਿਹਤ ਵਿਭਾਗ ਵੱਲੋਂ ਆਕਸੀਜਨ ਪਲਾਂਟ ਲਗਵਾਇਆ ਗਿਆ ਹੈ। ਸਿਵਲ ਸਰਜ਼ਨ ਫ਼ਿਰੋਜ਼ਪੁਰ ਡਾ. ਰਜਿੰਦਰ ਅਰੋੜਾ ਅਤੇ ਸੀਨੀਅਰ ਮੈਡੀਕਲ ਅਫ਼ਸਰ ਜ਼ੀਰਾ ਡਾ. ਅਨਿਲ ਮਨਚੰਦਾ ਦੀ ਦੇਖ-ਰੇਖ ਹੇਠ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਤੇ ਐੱਸਡੀਐੱਮ ਜ਼ੀਰਾ ਸੂਬਾ ਸਿੰਘ ਨੇ ਆਕਸੀਜ਼ਨ ਪਲਾਂਟ ਦਾ ਉਦਘਾਟਨ ਕੀਤਾ। ਇਸ ਮੌਕੇ ਡਾ. ਰਾਜਿੰਦਰ ਅਰੋੜਾ ਨੇ ਦੱਸਿਆ ਕਿ ਕਰੋਨਾ ਮਹਾਮਾਰੀ ਦੌਰਾਨ ਆਕਸੀਜਨ ਦੀ ਘਾਟ ਕਾਰਨ ਮਰੀਜ਼ਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਸੀ। ਇਸ ਕਰ ਕੇ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਇਹ ਆਕਸੀਜਨ ਪਲਾਂਟ ਲਗਵਾਇਆ ਗਿਆ ਹੈੇ। ਇਸ ਮੌਕੇ ਡਾ. ਮਨਜੀਤ ਕੌਰ, ਗੁਰਜੀਤ ਸਿੰਘ ਫਾਰਮਾਸਿਸਟ, ਐੱਸਐੱਚਓ ਜਸਵਿੰਦਰ ਸਿੰਘ, ਐੱਸਐੱਚਓ ਦੀਪਿਕਾ ਰਾਣੀ, ਚੇਅਰਮੈਨ ਮਹਿੰਦਰਜੀਤ ਸਿੰਘ ਸਿੱਧੂ, ਚੇਅਰਮੈਨ ਕੁਲਬੀਰ ਸਿੰਘ ਟਿੰਮੀ, ਕੌਂਸਲ ਪ੍ਰਧਾਨ ਰਛਪਾਲ ਸਿੰਘ ਗਿੱਲ, ਹਰੀਸ਼ ਤਾਂਗਰਾ, ਗੁਰਭਗਤ ਸਿੰਘ ਗਿੱਲ, ਸਤਨਾਮ ਸਿੰਘ, ਨਛੱਤਰ ਸਿੰਘ, ਸੁਰਿੰਦਰਪਾਲ ਸਿੰਘ ਆਦਿ ਹਾਜ਼ਰ ਸਨ। -ਪੱਤਰ ਪ੍ਰੇਰਕ