ਪੱਤਰ ਪ੍ਰੇਰਕ
ਜ਼ੀਰਾ, 20 ਅਪਰੈਲ
ਮਾਰਕੀਟ ਕਮੇਟੀ ਦਫ਼ਤਰ ਜ਼ੀਰਾ ਵਿਚ ਸੇਵਾਮੁਕਤ ਪੈਨਸ਼ਨਰਜ਼ ਵੈੱਲਫੇਅਰ ਐਸੋਸੀਸ਼ਨ ਦੀ ਮੀਟਿੰਗ ਪ੍ਰਧਾਨ ਕਿੱਕਰ ਸਿੰਘ ਦੀ ਅਗਵਾਈ ਹੇਠ ਹੋਈ। ਮੀਟਿੰਗ ਦੌਰਾਨ ਆਗੂਆਂ ਨੇ ਪੰਜਾਬ ਸਰਕਾਰ ਵੱਲੋਂ ਪੈਨਸ਼ਨਰਾਂ ਦੀਆਂ ਮੰਗਾਂ ਪੇਅ- ਕਮਿਸ਼ਨ ਦੀ ਰਿਪੋਰਟ ਇਨ-ਬਿਨ ਲਾਗੂ ਨਾ ਕਰਨਾ, ਡੀਏ ਦੀਆਂ ਕਿਸ਼ਤਾਂ ਦਾ ਬਕਾਇਆ ਨਾ ਦੇਣ, ਕੈਸ਼ਲੈੱਸ ਮੈਡੀਕਲ ਸਕੀਮ ਸੋਧ ਕੇ ਲਾਗੂ ਨਾ ਕਰਨ, 2.59 ਦੇ ਪੈਨਸ਼ਨ ਦੇ ਫਾਰਮੂਲੇ ਨੂੰ ਲਾਗੂ ਨਾ ਕਰਨ ਦੀ ਨਿਖੇਧੀ ਕੀਤੀ ਗਈ। ਉਨ੍ਹਾਂ ਕਿਹਾ ਕੀ ਸਰਕਾਰ ਨੇ ਜੇ ਇਹ ਮੰਗਾਂ ਤੁਰੰਤ ਲਾਗੂ ਨਾ ਕੀਤੀਆਂ ਤਾਂ ਉਹ ਸੰਘਰਸ਼ ਲਈ ਮਜਬੂਰ ਹੋਣਗੇ।