ਲਖਵੀਰ ਸਿੰਘ ਚੀਮਾ
ਟੱਲੇਵਾਲ, 17 ਅਪਰੈਲ
ਪਿੰਡ ਮੱਲੀਆਂ ਵਿੱਚ ਨਵਾਂ ਵਾਟਰ ਵਰਕਸ ਚਾਲੂ ਨਾ ਹੋਣ ਕਾਰਨ ਪਾਣੀ ਦੀ ਵੱਡੀ ਕਿੱਲਤ ਹੈ। ਪਾਣੀ ਦੀ ਘਾਟ ਤੋਂ ਪ੍ਰੇਸ਼ਾਨ ਪਿੰਡ ਦੀਆਂ ਔਰਤਾਂ ਨੇ ਅੱਜ ਹੱਥਾਂ ਵਿਚ ਖਾਲੀ ਭਾਂਡੇ ਫੜ ਕੇ ਵਿਭਾਗ ਵਿਰੁੱਧ ਨਾਅਰੇਬਾਜ਼ੀ ਕੀਤੀ। ਇਸ ਮੌਕੇ ਜਾਣਕਾਰੀ ਦਿੰਦਿਆਂ ਪਰਮਿੰਦਰ ਸਿੰਘ, ਪੰਚ ਮਨਜੀਤ ਕੌਰ, ਮਨਪ੍ਰੀਤ ਕੌਰ, ਬਲਜਿੰਦਰ ਕਗੌਰ, ਹਰਦੀਪ ਕੌਰ, ਜਸਵਿੰਦਰ ਕੌਰ, ਅਮਰਜੀਤ ਕੌਰ, ਸਿੰਦਰ ਕੌਰ ਤੇ ਸੁਖਪ੍ਰੀਤ ਕੌਰ ਨੇ ਕਿਹਾ ਕਿ ਪਿੰਡ ਮੱਲੀਆਂ ਵਿੱਚ ਵਾਟਰ ਵਰਕਸ ਦੇ ਪਾਣੀ ਦੀ ਸਪਲਾਈ ਬਖਤਗੜ੍ਹ ਪਿੰਡ ਤੋਂ ਆਉਂਦੀ ਹੈ ਤੇ ਪਾਣੀ ਦੇ ਕੁਨੈਕਸ਼ਨ ਵੱਧ ਜਾਣ ਕਾਰਨ ਪਿੰਡ ਨੂੰ ਪਾਣੀ ਨਾਮਾਤਾਰ ਹੀ ਆ ਰਿਹਾ ਹੈ। ਗਰਮੀ ਵਧਣ ਨਾਲ ਪਾਣੀ ਦੀ ਖਪਤ ਵੀ ਜ਼ਿਆਦਾ ਵਧ ਗਈ ਹੈ। ਉਨ੍ਹਾਂ ਕਿਹਾ ਕਿ ਪਾਣੀ ਨਾਮਾਤਰ ਆਉਣ ਕਾਰਨ ਪਾਣੀ ਦੀ ਪੂਰਤੀ ਨਹੀਂ ਹੋ ਰਹੀ। ਇਸ ਦੌਰਾਨ ਉਨ੍ਹਾਂ ਮੰਗ ਕੀਤੀ ਕਿ ਪਿੰਡ ਵਿਚ ਤਿਆਰ ਹੋ ਚੁੱਕੇ ਵਾਟਰ ਵਰਕਸ ਨੂੰ ਛੇਤੀ ਚਾਲੂ ਕੀਤਾ ਜਾਵੇ। ਇਸ ਮੌਕੇ ਸਰਬਜੀਤ ਕੌਰ, ਪਰਮਜੀਤ ਕੌਰ, ਚਰਨਜੀਤ ਕੌਰ, ਬਲਜੀਤ ਕੌਰ, ਜਸਵੀਰ ਕੌਰ, ਮਨਪ੍ਰੀਤ ਕੌਰ, ਮਨਜੀਤ ਕੌਰ, ਕਮਲਜੀਤ ਕੌਰ ਆਦਿ ਤੋਂ ਇਲਾਵਾ ਹੋਰ ਪਿੰਡ ਦੀਆਂ ਔਰਤਾਂ ਵੀ ਹਾਜ਼ਰ ਸਨ।