ਦੋਦਾ: ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਮੁਕਤਸਰ ਯੂਥ ਪ੍ਰਧਾਨ ਸੁਖਜਿੰਦਰ ਸਿੰਘ ਕਾਉਣੀ ਵੱਲੋਂ ਪਿੰਡ ਬੁੱਟਰ ਸ਼ਰੀਹ ਵਿਚ ਬੋਲਦਿਆਂ ਕਿਹਾ ਕਿ ‘ਆਪ’ ਸੂਬੇ ਦੇ ਲੋਕਾਂ ਨੂੰ ਕੰਮ ਕਰਨ ਦੀ ਗਾਰੰਟੀ ਦਿੰਦੀ ਹੈ। ਉਨ੍ਹਾਂ ਨੇ ਸਰਕਾਰ ਬਣਨ ਉੱਤੇ ਪੰਜਾਬ ਵਿਚ ਬਿਜਲੀ ਅਤੇ ਸਿਹਤ ਸਹੂਲਤਾਂ ਦੀ ਗਾਰੰਟੀ ਵਾਲੇ ਪਰਚੇ ਵੰਡੇ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਕਾਂਗਰਸ ਅਤੇ ਅਕਾਲੀ ਦਲ ਵਾਰੀ ਨਾਲ ਸਰਕਾਰਾਂ ਬਣਾ ਕੇ ਰਾਜ ਕਰਦੇ ਹਨ, ਪਰ ਸੂਬੇ ਦੇ ਲੋਕ ਦੋਵਾਂ ਦੀ ਕਾਰਗੁਜ਼ਾਰੀ ਤੋਂ ਸੰਤੁਸ਼ਟ ਨਹੀਂ ਹਨ। ਇਸ ਮੌਕੇ ਉਨ੍ਹਾਂ ਦੇ ਨਾਲ ਬਲਾਕ ਪ੍ਰਧਾਨ ਜਸਵਿੰਦਰ ਸ਼ਰਮਾ, ਸਰਕਲ ਪ੍ਰਧਾਨ ਜਗਤਾਰ ਸਿੰਘ ਖਾਲਸਾ ਤੇ ਹੋਰ ਹਾਜ਼ਰ ਸਨ। -ਪੱਤਰ ਪ੍ਰੇਰਕ