ਮੰਡੀ ਘੁਬਾਇਆ: ‘ਆਪ’ ਵੱਲੋਂ ਪੰਜਾਬੀਆਂ ਨਾਲ ਕੀਤੀ ਗਈ ਮੁਫ਼ਤ ਇਲਾਜ ਦੀ ਦੂਜੀ ਗਰੰਟੀ ਤਹਿਤ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਜਾ ਕੇ ਐਡਵੋਕੇਟ ਜਗਦੀਪ ਕੰਬੋਜ ਗੋਲਡੀ ਪੰਜਾਬ ਪ੍ਰਧਾਨ ਬੀਸੀ ਵਿੰਗ ਵੱਲੋਂ ਮੀਟਿੰਗਾਂ ਕੀਤੀਆਂ ਗਈਆਂ ਅਤੇ ਮੈਂਬਰਸ਼ਿਪ ਦੇ ਫਾਰਮ ਭਰੇ ਗਏ। ਉਨ੍ਹਾਂ ਦੱਸਿਆ ਕਿ ਪਿਛਲੇ ਲੰਮੇ ਸਮੇਂ ਤੋਂ ਅਕਾਲੀ ਦਲ ਤੇ ਕਾਂਗਰਸੀ ਪੰਜਾਬ ਦੀ ਸੱਤਾ ’ਤੇ ਕਾਬਜ਼ ਰਹੇ ਹਨ ਪਰ ਇਸ ਵਾਰ ਲੋਕ ਬਦਲਾਅ ਚਾਹੁੰਦੇ ਹਨ, ਜਿਸ ਕਰਕੇ ਲੋਕਾਂ ਦਾ ‘ਆਪ’ ਪ੍ਰਤੀ ਉਤਸ਼ਾਹ ਵਧਿਆ ਹੈ। ਇਸ ਮੌਕੇ ਡਾ ਸਰਤਾਜ, ਭੁਪਿੰਦਰ ਜਾਨੀਸਰ ,ਸੁਰੇਸ਼ ਮਿੱਠੂ ,ਜਸਬੀਰ ਸਿੰਘ, ਬਲਵਿੰਦਰ ਸਿੰਘ ‘ ਅਤੇ ਹੈਪੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। -ਪੱਤਰ ਪ੍ਰੇਰਕ