ਨਿੱਜੀ ਪੱਤਰ ਪ੍ਰੇਰਕ
ਫ਼ਿਰੋਜ਼ਪੁਰ, 13 ਅਗਸਤ
ਰੂਰਲ ਹੈਲਥ ਫ਼ਾਰਮੇਸੀ ਅਫ਼ਸਰ ਐਸੋਸੀਏਸ਼ਨ ਪੰਜਾਬ ਦੇ ਸੂਬਾ ਪ੍ਰਧਾਨ ਕਮਲਜਤ ਸਿੰਘ ਚੌਹਾਨ ਨੇ ਪਿੰਡਾਂ ਵਿੱਚ ਕੰਮ ਕਰਦੇ ਰੂਰਲ ਫ਼ਾਰਮੇਸੀ ਅਫ਼ਸਰਾਂ ਨੂੰ ਘੱਟ ਤਨਖ਼ਾਹਾਂ ਦਿੱਤੇ ਜਾਣ ਦੇ ਰੋਸ ਵਜੋਂ ਆਜ਼ਾਦੀ ਦਿਹਾੜੇ ਮੌਕੇ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਪੰਜਾਬ ਸਰਕਾਰ ਵੱਲੋਂ ਬਣਾਏ ਜਾ ਰਹੇ ਮੁਹੱਲਾ ਕਲੀਨਿਕਾਂ ਦਾ ਵੀ ਵਿਰੋਧ ਕੀਤਾ ਤੇ ਆਖਿਆ ਕਿ ਪੰਜਾਬ ਸਰਕਾਰ ਨੂੰ ਪਹਿਲਾਂ ਤੋਂ ਮੌਜੂਦ ਡਿਸਪੈਂਸਰੀਆਂ ਤੇ ਹਸਪਤਾਲਾਂ ਵੱਲ ਧਿਆਨ ਦੇਣਾ ਚਾਹੀਦਾ ਹੈ। ਆਗੂਆਂ ਕਿਹਾ ਕਿ 15 ਅਗਸਤ ਨੂੰ ਝੰਡਾ ਲਹਿਰਾਉਣ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਵਿਰੋਧ ਕੀਤਾ ਜਾਵੇਗਾ।