ਮਾਨਸਾ: ਜ਼ਿਲ੍ਹਾ ਰੁਜ਼ਗਾਰ ਅਫ਼ਸਰ ਹਰਪ੍ਰੀਤ ਸਿੰਘ ਮਾਨਸ਼ਾਹੀਆ ਨੇ ਦੱਸਿਆ ਕਿ 22 ਅਕਤੂਬਰ ਨੂੰ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਮਾਨਸਾ ਵਿਚ ਹਰਨੂਰ ਹੈਲਥਕੇਅਰ ਸੈਂਟਰ ਵੱਲੋਂ 40 ਟ੍ਰੇਨਰ, 30 ਟੀਮ ਲੀਡਰ, 20 ਅਸਿਸਟੈਂਟ ਮੈਨੇਜਰ ਤੇ 10 ਮੈਨੇਜਰ ਦੀ ਭਰਤੀ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਕੈਂਪ ਵਿੱਚ ਪ੍ਰਾਰਥੀਆਂ ਦੀ ਯੋਗਤਾ 10ਵੀਂ ਤੋਂ ਗ੍ਰੈਜੂਏਸ਼ਨ ਪਾਸ ਹੋਣੀ ਚਾਹੀਦੀ ਹੈ। ਇਸ ਕੈਂਪ ਵਿੱਚ ਸਿਰਫ਼ ਲੜਕੀਆਂ ਹੀ ਭਾਗ ਲੈ ਸਕਦੀਆਂ ਹਨ। ਉਨ੍ਹਾਂ ਦੱਸਿਆ ਕਿ ਉਮਰ ਸੀਮਾ 18 ਤੋਂ 35 ਸਾਲ ਤੱਕ ਹੋਣੀ ਚਾਹੀਦੀ ਹੈ। ਪ੍ਰਾਰਥੀ ਸਰੀਰਕ ਤੌਰ ’ਤੇ ਤੰਦਰੁਸਤ ਹੋਣੇ ਚਾਹੀਦੇ ਹਨ। ਪ੍ਰਾਰਥੀ ਆਪਣੇ ਸਰਟੀਫਿਕੇਟਾਂ ਦੀਆਂ ਫੋਟੋ ਕਾਪੀਆਂ ਅਤੇ ਬਾਇਓਡੇਟਾ ਲੈ ਕੇ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਦੇ ਦਫ਼ਤਰ 10 ਵਜੇ ਤੱਕ ਪਹੁੰਚਣ।-ਪੱਤਰ ਪ੍ਰੇਰਕ