ਬਰਨਾਲਾ: ਵਣ ਮਹਾਉਤਸਵ ਮੌਕੇ ਜ਼ਿਲ੍ਹੇ ’ਚ ਵੱਖ-ਵੱਖ ਸਕੂਲਾਂ ਅਤੇ ਵਿਭਾਗਾਂ ਵਿੱਚ ਇੱਕੋ ਦਿਨ 5 ਹਜ਼ਾਰ ਪੌਦੇ ਲਾਏ ਗਏ। ਡਿਪਟੀ ਕਮਿਸ਼ਨਰ ਅਤੇ ਜ਼ਿਲ੍ਹਾ ਪੁਲੀਸ ਮੁਖੀ ਭਾਗੀਰਥ ਸਿੰਘ ਮੀਨਾ ਵੱਲੋਂ ਸਕੂਲ ਵਿੱਚ ਪੌਦੇ ਲਾ ਕੇ ਵਣ ਮਹਾਉਤਸਵ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਆਖਿਆ ਕਿ ਵਿਦਿਆਰਥੀਆਂ ਦਾ ਵਾਤਾਵਰਨ ਸੰਭਾਲ ਪ੍ਰਤੀ ਜਾਗਰੂਕ ਹੋਣਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀ ਪੌਦੇ ਲਾਉਣ ਦੇ ਨਾਲ ਨਾਲ ਆਲੇ-ਦੁਆਲੇ ਦੀ ਸਾਫ-ਸਫਾਈ ਸਬੰਧੀ ਅਤੇ ਪਲਾਸਟਿਕ ਵਿਰੋਧੀ ਮੁਹਿੰਮ ਵਿਚ ਆਪਣਾ ਯੋਗਦਾਨ ਪਾਉਣ। ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ (ਲੜਕੀਆਂ) ਬਰਨਾਲਾ ’ਚ 100 ਤੋਂ ਵੱਧ ਪੌਦੇ ਲਾਏ ਗਏ ਹਨ। -ਨਿੱਜੀ ਪੱਤਰ ਪ੍ਰੇਰਕ