ਭਗਤਾ ਭਾਈ: ਵਾਤਾਵਰਨ ਦੀ ਸ਼ੁੱਧਤਾ ਲਈ ਸਮਾਜ ਸੇਵੀ ਆਗੂ ਗੁਰਸੇਵਕ ਸਿੰਘ ਸਿੱਧੂ ਦੀ ਅਗਵਾਈ ਹੇਠ ਪਿੰਡ ਦਿਆਲਪੁਰਾ ਮਿਰਜ਼ਾ ਵਿੱਚ ਸਾਂਝੀਆਂ ਥਾਵਾਂ ’ਤੇ ਛਾਂਦਾਰ ਅਤੇ ਫੁੱਲਦਾਰ ਪੌਦੇ ਲਗਾਏ ਗਏ। ਇਸ ਮੌਕੇ ਸਿੱਧੂ ਨੇ ਸਮਾਜ ਦੇ ਸਾਰੇ ਵਰਗਾਂ ਨੂੰ ਵਾਤਾਵਰਨ ਦੀ ਸ਼ੁੱਧਤਾ ਲਈ ਵੱਧ ਤੋਂ ਵੱਧ ਪੌਦੇ ਲਗਾ ਕੇ ਉਨ੍ਹਾਂ ਦੀ ਸੰਭਾਲ ਕਰਨ ਦੀ ਅਪੀਲ ਕੀਤੀ। ਇਸ ਮੌਕੇ ਕੁਲਦੀਪ ਮਾਨ, ਬਿਰਜ ਸਿੰਘ, ਤਰਲੋਚਨ ਸਿੰਘ, ਰਾਜਪਾਲ ਸਿੰਘ, ਹਰਦੇਵ ਸਿੰਘ, ਬੋਘੜ ਮਾਨ, ਹੈਪੀ, ਅਰਸ਼ਦੀਪ ਸਿੰਘ ਤੇ ਬੱਬੂ ਮਾਨ ਹਾਜ਼ਰ ਸਨ। -ਪੱਤਰ ਪ੍ਰੇਰਕ